Monday, July 8, 2024

ਮਨਰੇਗਾ ਮੁਲਾਜ਼ਮਾਂ ਵੱਲੋਂ 2 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

PPN2406201607ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡੀ ਸੀ ਦਫਤਰ ਸਾਹਮਣੇ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਠੇਕੇਦਾਰੀ ਪ੍ਰਥਾ  ਰਾਹੀਂ ਭਰਤੀ ਕੀਤੇ ਹੋਏ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਲਈ ਸੰਘਰਸ਼ ਤੇਜ ਕਰ ਦਿੱਤਾ ਗਿਆ ਹੈ।ਜਿਸ ਨੂੰ ਲੈ ਕ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅੱਜ ਤੱਕ ਮਨਰੇਗਾ ਕਰਮਚਾਰੀਆਂ ਨਾਲ ਕੋਈ ਵੀ ਪੈਨਲ ਮੀਟਿੰਗ ਨਹੀ ਕੀਤੀ ਗਈ। ਉਨ੍ਹਾ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੀ ਕਾਨੂੰਨੀ ਪ੍ਰਕਿਰਿਆ ਨਾਲ ਹੋਣ ਕਰਕੇ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ।ਪਰ ਮੁਲਾਜ਼ਮ ਪਿਛਲੇ ਅੱਠ ਸਾਲਾਂ ਪੰਚਾਇਤ ਵਿਭਾਗ ਅਸਾਮੀਆਂ ਖਾਲੀ ਪਈਆਂ ਹੋਣ ਦੇ ਬਾਵਜੂਦ ਵੀ ਤਠੇਕੇਦਾਰੀ ਸਿਸਟਮ ਦਾ ਸੰਤਾਪ ਹੰਢਾ ਰਹੇ ਹਨ। ਮਨਰੇਗਾ ਮਜ਼ਦੂਰਾਂ ਨੇ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਲ  ਮੀਟਿੰਗਾਂ ਰਾਹੀਂ ਗੱਲਬਾਤ ਅਤੇ ਪ੍ਰਵਾਨ ਹੋਈਆਂ ਮੰਗਾਂ ਤੇ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ 2 ਜੁਲਾਈ ਨੂੰ ਲੰਬੀ ਪੁੱਜ ਕੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨਗੇ ਤੇ ਕਿਹਾ ਕਿ ਝੂਠੇ ਵਿਕਾਸ ਦਾ ਨਾਅਰਾ ਲਾਉਣ ਵਾਲੀ ਸਰਕਾਰ ਦੇ ਸਾਰੇ ਵਿਕਾਸ ਕਾਰਜਾਂ ਨੂੰ ਰੱਦ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਗੇ  ਅਤੇ ਸਰਕਾਰ ਦੀਆਂ  ਹਰ ਖੇਤਰ ‘ਚ ਰਹੀਆਂ ਨਾਕਾਮੀਆਂ ਦੇ ਰੰਗਦਾਰ ਪਰਚੇ ਛਪਵਾ ਕੇ ਪਿੰਡ ਪਿੰਡ ਗਲੀ ਗਲੀ ‘ਚ ਵੰਡਣਗੇ ਜਿਸਤੋਂ ਨਿਕਲਣ ਵਾਲੇ ਸਿਟਿਆਂ ਦੀ ਜਿੰਮੇਵਾਰ ਵੀ ਖੁਦ ਸਰਕਾਰ ਹੋਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply