Monday, July 8, 2024

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN26026201601ਬਠਿੰਡਾ, 26 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਅਮਨਪ੍ਰੀਤ ਸਿੰਘ ,ਗੁਰੂ ਤੇਗ ਬਹਾਦਰ,ਗਲੀ ਨੰਬਰ 18 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਬੀਬੀ ਜਸਮੀਤ ਕੌਰ ਅਤੇ ਗੁਰਦਰਸਨ ਸਿੰਘ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ।ਭਾਈ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰ ਸਿੰਘ ਡਿੰਪੀ,ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਸੁਖਵਿੰਦਰ ਸਿੰਘ ਸਾਹਨੀ,ਦਿਲਬਾਗ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ ਪੱਪੂ, ਜਗਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ  ਸਨਮਾਨਤ ਕੀਤਾ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply