Monday, July 8, 2024

ਅਰਦਾਸੀਏ ਤੇ ਸੇਵਾਦਾਰ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਤਾਰੁਤਾਰ ਨਾ ਕਰਨ – ਬੇਦੀ

ਮੀਡੀਏ ਨੂੰ ਵੀ ਐਸੀਆਂ ਖਬਰਾਂ ਨਾ ਪ੍ਰਕਾਸ਼ਿਤ ਕਰਨ ਦੀ ਕੀਤੀ ਅਪੀਲ

Diljit Singh Bediਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਤਬਦੀਲੀ ਸ਼ੁਦਾ ਅਰਦਾਸੀਏ ਭਾਈ ਬਲਬੀਰ ਸਿੰਘ ਅਤੇ ਸ: ਗੁਰਪ੍ਰੀਤ ਸਿੰਘ ਸੇਵਾਦਾਰ ਨੂੰ ਮਰਯਾਦਾ ਦੇ ਉਲਟ ਬਿਆਨ ਦੇ ਕੇ ਝੂਠੀ ਸ਼ੋਹਰਤ ਹਾਸਿਲ ਕਰਨ ਤੋਂ ਸੁਚੇਤ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਇਹ ਦੋਵੇਂ ਸਖ਼ਸ਼ ਭਲੀ ਭਾਂਤ ਜਾਣਦੇ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਹ ਹੀ ਮੁਲਾਜ਼ਮ ਸੇਵਾ ਕਰ ਸਕਦੇ ਹਨ ਜੋ ਉਸ ਸਮੇਂ ਡਿਊਟੀ ਤੇ ਤਾਇਨਾਤ ਹੁੰਦੇ ਹਨ ਜਾਂ ਫਿਰ ਉਹ ਪ੍ਰੇਮੀ ਸੇਵਾ ਕਰ ਸਕਦੇ ਹਨ ਜਿਨ੍ਹਾਂ ਕੋਲ ਪਾਸ ਹੋਣ।ਉਨ੍ਹਾਂ ਕਿਹਾ ਕਿ ਉਕਤ ਦੋਵੇਂ ਸਖ਼ਸ਼ ਇਸ ਤਰ੍ਹਾਂ ਕਰਕੇ ਝੂਠੀ ਸ਼ੋਹਰਤ ਹਾਸਿਲ ਕਰਨ ਤੇ ਆਪਣਾ ਨਾਮ ਚਮਕਾਉਣ ਦੀ ਆੜ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਤਾਰੁਤਾਰ ਕਰ ਰਹੇ ਹਨ, ਜੋ ਉਚਿੱਤ ਨਹੀਂ ਹੈ।ਉਨ੍ਹਾਂ ਕਿਹਾ ਕਿ ਇਹ ਹਰ ਇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੀ ਮਾਣੁਮਰਯਾਦਾ ਦਾ ਪੂਰਾ ਪੂਰਾ ਖਿਆਲ ਰੱਖੇ। ਉਨ੍ਹਾਂ ਮੀਡੀਏ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਬੁੇਬੁਨਿਯਾਦ ਖਬਰਾਂ ਛਾਪਣ ਤੋਂ ਗੁਰੇਜ ਕਰਨ ਜੋ ਗੁਰੂ ਘਰ ਦੀ ਮਰਯਾਦਾ ਨੂੰ ਢਾਹ ਲਗਾਉਣ ਵਾਲੀਆਂ ਹੋਣ ਤੇ ਕਿਸੇ ਸਖ਼ਸ਼ ਵੱਲੋਂ ਜਾਣ ਬੁੱਝ ਕੇ ਨਾਮ ਕਮਾਉਣ ਤੇ ਝੂਠੀ ਸ਼ੋਹਰਤ ਹਾਸਿਲ ਕਰਨ ਲਈ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹੋਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply