ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾੁਭਾਵਨਾ ਨਾਲ ਮਨਾਈ ਜਾਵੇਗੀ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 26 ਜੂਨ 2016 ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 28 ਜੂਨ 2016 ਦਿਨ ਮੰਗਲਵਾਰ ਨੂੰ ਸਵੇਰੇ 9.00 ਵਜੇ ਪਾਏ ਜਾਣਗੇ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕਰਨ ਉਪਰੰਤ ਪੰਥ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਸੂਰਬੀਰਤਾ ਦੀਆਂ ਵਾਰਾਂ ਗਾ ਕੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media