ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਮੰਗਲਵਾਰ, 28, ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਸ਼ਾਮ 6 ਵੱਜੇ ਹੋ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਭਾਈ ਅਜੀਤ ਸਿੰਘ ਕੁਲਬੀਰ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ) ਦੇ ਜੱਥੇ ਦੇ ਕੀਰਤਨ ਨਾਲ ਹੋਵੇਗੀ। ਉਪਰੰਤ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਸਤਵਿੰਦਰ ਸਿੰਘ ਸਰਤਾਜ, ਭਾਈ ਰਣਜੀਤ ਸਿੰਘ ਖਾਲਸਾ ਅਤੇ ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਦੇ ਕੀਰਤਨੀ ਜੱਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਸੰਗਤਾਂ ਨੂੰ ਗੁਰ ਸ਼ਬਦ ਦੀ ਕੱਥਾ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ ਸਰਬ-ਸਾਂਝੇ ਖਾਲਸਾ ਰਾਜ ਦੀ ਸਥਾਪਨਾ ਦੀ ਇਤਿਹਾਸਕ ਮਹਤੱਤਾ ਤੋਂ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media