Sunday, February 22, 2026

ਪਵਿੱਤਰ ਕੁਰਾਨ ਸ਼ਰੀਫ ਤੇ ਗੁਰਬਾਣੀ ਦੀ ਬੇਅਦਬੀ ਸਰਕਾਰੀ ਢਿੱਲ ਦਾ ਨਤੀਜਾ- ਪੰਥਕ ਤਾਲਮੇਲ ਸੰਗਠਨ

Giani Kewal Singhਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪਿਛਲੇ ਇਕ ਸਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਆ ਰਿਹਾ ਹੈ ਅਤੇ ਹੁਣ ਮਲੇਰ ਕੋਟਲਾ ਇਲਾਕੇ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਹੈ, ਜਿਸ ਦਾ ਕਾਰਣ ਸਰਕਾਰੀ ਢਿੱਲ ਹੈ। ਜਾਰੀ ਪ੍ਰੈਸ ਨੋਟ ਵਿੱਚ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਥਕ ਤਾਲਮੇਲ ਸੰਗਠਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਪੰਜਾਬ ਪੁਲਿਸ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਰਹੀ ਹੈ ਅਤੇ ਪੀੜ੍ਹਤ ਧਾਰਮਿਕ ਭਾਈਚਾਰੇ ਨੂੰ ਹੀ ਦਬਾਉਂਦੀ ਆ ਰਹੀ ਹੈ।ਵਿਗੜੀ ਕਾਨੂੰਨ ਵਿਵਸਥਾ ਦਾ ਸਬੂਤ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੇ ਹਮਲੇ ਦੇ ਮੁੱਖ ਕਾਤਲ, ਨਾਮਧਾਰੀ ਬੀਬੀ ਦੇ ਕਾਤਲ ਅਤੇ ਵਿੱਧੂ ਜੈਨ ਦੇ ਕਾਤਲ ਅਜ ਤੱਕ ਪੁਲਿਸ ਦੇ ਹੱਥ ਨਹੀਂ ਲੱਗੇ ਹਨ, ਜਿਸ ਕਰਕੇ ਵਿਸ਼ਵ ਭਰ ਦੇ ਇਨਸਾਫ ਪਸੰਦ ਲੋਕਾਂ ਦੇ ਦਿਲ ਦੁਖੀ ਹਨ ਅਤੇ ਸੱਤਾਧਾਰੀ ਧਿਰ ਦੀ ਕਾਰਗੁਜ਼ਾਰੀ ਸਬੰਧੀ ਪ੍ਰਸ਼ਨ ਖੜੇ ਕਰ ਰਹੇ ਹਨ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਸਥਾਵਾਂ ਦੇ ਸਾਂਝੇ ਸੰਗਠਨ ਦੀ ਕੋਰ ਕਮੇਟੀ ਮੈਂਬਰਾਨ ਜਸਵਿੰਦਰ ਸਿੰਘ ਐਡਵੋਕੇਟ ਅਕਾਲ ਪੁਰਖ ਕੀ ਫੌਜ, ਹਰਜੀਤ ਸਿੰਘ ਸੰਪਾਦਕ ਸਿੱਖ ਫੁਲਵਾੜੀ ਸਿੱਖ ਮਿਸ਼ਨਰੀ ਕਾਲਜ, ਪਰਮਿੰਦਰਪਾਲ ਸਿੰਘ ਖਾਲਸਾ ਸੁਰਿੰਦਰਪਾਲ ਸਿੰਘ ਗੋਲਡੀ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਖੁਸ਼ਹਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੁਰਿੰਦਰਜੀਤ ਸਿੰਘ ਪਾਲ ਕੇਸ ਸੰਭਾਲ ਪ੍ਰਚਾਰ ਸੰਸਥਾ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਸਰਮੁਖ ਸਿੰਘ ਗੁਰਮਤਿ ਪ੍ਰਚਾਰ ਟਰੱਸਟ, ਮਹਿੰਦਰ ਸਿੰਘ ਭਾਈ ਘਨੱਈਆ ਸੇਵਾ ਦਲ, ਕੁਲਵੰਤ ਸਿੰਘ ਸਿੱਖ ਫਰੰਟ, ਰਸ਼ਪਾਲ ਸਿੰਘ ਸ਼ੁਭ ਕਰਮਨ ਸੁਸਾਇਟੀ, ਜਸਬੀਰ ਸਿੰਘ ਸੁਖਮਨੀ ਸਾਹਿਬ ਸੁਸਾਇਟੀਆਂ, ਸੁਲੋਚਨਬੀਰ ਸਿੰਘ ਵਿਰਸਾ ਫਾਊਂਡੇਸ਼ਨ ਅਤੇ ਕਰਤਾਰ ਸਿੰਘ ਗਿੱਲ ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਨੇ ਕਿਹਾ ਹੈ ਕਿ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਸਿੱਖ ਭਾਈਚਾਰੇ ਨੂੰ ਭਾਰੀ ਦੁੱਖ ਹੈ, ਪੰਥਕ ਤਾਲਮੇਲ ਸੰਗਠਨ ਮੁਸਲਿਮ ਭਾਈਚਾਰੇ ਦੇ ਨਾਲ ਖੜਾ ਹੈ ਅਤੇ ਅਪੀਲ ਕਰਦਾ ਹੈ ਕਿ ਸ਼ਾਂਤੀ ਸਦਭਾਵਨਾ ਬਣਾਈ ਰੱਖ ਕੇ ਅਸਲ ਦੋਸ਼ੀਆਂ ਨੂੰ ਕਟਹਿਰੇ ਵਿਚ ਖੜੇ ਕਰਨ ਲਈ ਰਣਨੀਤੀ ਬਣਾਈ ਜਾਵੇ। ਸੰਗਠਨ ਨੇ ਹਾਲ ਹੀ ਵਿਚ ਭਗਤਾ ਭਾਈਕਾ ਵਿਖੇ ਹੋਈ ਗੁਰਬਾਣੀ ਪੋਥੀ ਦੀ ਬੇਅਦਬੀ ਦੇ ਸਬੰਧ ਵਿਚ ਤਾੜਨਾ ਕੀਤੀ ਕਿ ਸਿਆਸੀ ਰੋਟੀਆਂ ਸੇਕਣ ਵਾਲੇ ਲੋਕ ਧਰਮ ਗ੍ਰੰਥਾਂ ਦਾ ਅਪਮਾਨ ਕਰਨ ਤੋਂ ਬਾਜ਼ ਆਉਣ ਅਤੇ ਗੰਧਲੀ ਰਾਜਨੀਤੀ ਲਈ ਕੋਈ ਹੋਰ ਰਸਤਾ ਅਖਤਿਆਰ ਕਰਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply