Sunday, February 22, 2026

ਜਿਲ੍ਹੇ ਅੰਦਰ ਵੰਡੀਆਂ 165 ਸਪੋਰਟਸ ਕਿੱਟਾਂ ਤੇ ਖੋਲੇ 51 ਮਲਟੀਜਿੰਮ- ਅਸਵਨੀ

Ashwani

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੂਚੀ ਵਧਾਉਣ ਦੇ ਉਦੇਸ ਨਾਲ ਜਿਲ੍ਹਾ ਪਠਾਨਕੋਟ ਅੰਦਰ 165 ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਤਿੰਨਾਂ ਬਲਾਕਾਂ ਅੰਦਰ 51 ਮਲਟੀਜਿੰਮ ਖੋਲੇ ਗਏ ਹਨ। ਇਹ ਜਾਣਕਾਰੀ ਸ੍ਰੀ ਅਸ਼ਵਨੀ ਕੁੁਮਾਰ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇਕ ਉਦੇਸ ਹੈ ਕਿ ਨੋਜਵਾਨਾਂ ਨੂੰ ਨਸਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾਵੇ।
ਸ੍ਰੀ ਸਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਾ ਸਦਕਾ ਸਾਹਿਬਜਾਦਾ ਜੁਝਾਰ ਸਿੰਘ ਜੀ ਦੀ ਯਾਦ ਵਿੱਚ ਜਿਲ੍ਹਾ ਪਠਾਨਕੋਟ ਦੇ 165 ਪਿੰਡਾਂ ਅੰਦਰ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਵੱਖ ਵੱਖ 51 ਪਿੰਡਾਂ ਅੰਦਰ ਮਲਟੀਜਿੰਮ ਖੋਲੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਸ ਤਹਿਤ ਬਲਾਕ ਪਠਾਨਕੋਟ ਦੇ ਅਧੀਨ ਆਉਂਦੇ 55 ਪਿੰਡਾਂ ਨੂੰ ਸਪੋਰਟਸ ਕਿੱਟਾਂ ਅਤੇ 17 ਪਿੰਡਾਂ ਵਿੱਚ ਮਲਟੀਜਿੰਮ ਖੋਲੇ ਗਏ ਹਨ। ਇਸੇ ਤਰਾਂ ਹੀ ਬਲਾਕ ਸੁਜਾਨਪੁਰ ਅਤੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਵਿੱਚ ਵੀ 55-55 ਪਿੰਡਾਂ ਨੂੰ ਸਪੋਰਟਸ ਕਿੱਟਾਂ ਦਿੱਤੀਆਂ ਗਈਆਂ ਹਨ ਅਤੇ 17-17ਪਿੰਡਾਂ ਵਿੱਚ ਮਲਟੀਜਿੰਮ ਖੋਲੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਆਧੁਨਿਕ ਖੇਡ ਸਹੂਲਤਾਂ ਮੁਹਈਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਮੀਣੀ ਪਠਾਨਕੋਟ ਵਿਖੇ 14.50 ਏਕੜ ਰਕਬੇ ਵਿੱਚ 8.50 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਸਪੋਰਟਸ ਸਟੇਡੀਅਮ ਦੇ ਬਣਨ ਨਾਲ ਜਿੱਥੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਉਪਲਬੱਧ ਹੋਣਗੀਆਂ, ਉੱਥੇ ਨੌਜਵਾਨ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰਾਜ, ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਉੱਚਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਦੇ ਬਣਨ ਨਾਲ ਖਿਡਾਰੀਆਂ ਨੂੰ ਅੰਤਰ ਰਾਸ਼ਟਰੀ ਪੱਧਰ ਦੀਆਂ ਖੇਡਾਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਵਧੀਆ ਕੋਚ ਵੀ ਮੁਹਈਆ ਕਰਵਾਏ ਜਾਣਗੇ। ਜਿਸ ਨਾਲ ਖਿਡਾਰੀਆਂ ਦੀ ਖੇਡ ਕੁਸ਼ਲਤਾ ਵਿੱਚ ਹੋਰ ਨਿਖਾਰ ਆਵੇਗਾ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply