Wednesday, July 17, 2024

ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ 1 ਜੁਲਾਈ ਨੂੰ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਵੱਲੋਂ ਅਗਾਂਹਵਧੂ ਕਿਸਾਨਾਂ ਲਈ  ਛੇ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਕਿਸਾਨਾਂ ਨੂੰ ਅਗਾਂਹਵਧੂ ਤਕਨੀਕਾਂ, ਪਸ਼ੂਆਂ ਦੀ ਖਾਧ-ਖੁਰਾਕ, ਬਨਾਉਟੀ ਗਰਭਦਾਨ, ਪਸ਼ੂਆਂ ਦੀਆਂ ਬਿਮਾਰੀਆਂ, ਆਧੁਨਿਕ ਸ਼ੈੱਡਾਂ, ਦੁੱਧ ਅਤੇ ਦੁੱਧ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਦਸਵੀਂ ਪਾਸ ਅਤੇ ਬੇਰੁਜ਼ਗਾਰ ਹੋਣਾ ਚਾਹੀਦਾ ਹੈ ਅਤੇ ਉਸ ਦੇ ਕੋਲ ਪੰਜ ਪਸ਼ੂਆਂ ਦਾ ਡੇਅਰੀ ਫਾਰਮ ਹੋਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਇੰਟਰਵਿਊ 1 ਜੁਲਾਈ 2016 ਨੂੰ ਸਵੇਰੇ 10 ਵਜੇ ਡੇਅਰੀ ਵਿਸਥਾਰ ਅਤੇ ਸਿਖਲਾਈ ਕੇਂਦਰ ਵੇਰਕਾ, ਸਾਹਮਣੇ ਮਿਲਕ ਪਲਾਂਟ ਵੇਰਕਾ, ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਾਸਪੈਕਟਸ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਕੈਂਪ ਐਟ ਵੇਰਕਾ (ਸਾਹਮਣੇ ਮਿਲਕ ਪਲਾਂਟ ਵੇਰਕਾ, ਨਜ਼ਦੀਕ ਟੈਲੀਫੋਨ ਐਕਸਚੇਂਜ) ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

Check Also

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ …

Leave a Reply