Sunday, October 4, 2026

ਅਧਿਕਾਰੀ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ‘ਚ ਮੁਕੰਮਲ ਕਰਨ -ਡੀ.ਸੀ

PPN2806201610

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਣ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰੰੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਤੀਸ ਕੁਮਾਰ ਸਰਮਾ ਡਿਪਟੀ ਮੈਡੀਕਲ ਕਮਿਸ਼ਨਰ, ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਇੰਜੀਨੀਅਰ ਸਤਪਾਲ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਸਵਾਸ ਦਵਾਇਆ ਕਿ ਵਿਕਾਸ ਕਾਰਜਾਂ ਨੂੰ ਸਮੇਂ ਤੇ ਪੂਰਾ ਕਰ ਲਿਆ ਜਾਵੇਗਾ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਇਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply