Sunday, October 4, 2026

ਜਥੇ: ਗੁਰਚਰਨ ਸਿੰਘ ‘ਟੌਹੜਾ’ ਯਾਦਗਾਰੀ ਇੰਸਟੀਚਿਊਟ ਹੋਰ ਸੁਚਾਰੂ ਢੰਗ ਨਾਲ ਚ’ਲੇਗਾੁ ਬੇਦੀ

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ‘ਟੌਹੜਾ’ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਹੋਰ ਚੰਗੇ ਤੇ ਵਧੀਆ ਤਰੀਕੇ ਨਾਲ ਚਲਾਉਣ ਲਈ ਇਕ ਸਬੁਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਸਬੁਕਮੇਟੀ ਕਾਲਜ ਨੂੰ ਸੁਚਾਰੂ ਵਿਊਂਤਬੰਦੀ ਨਾਲ ਚਲਾਉਣ ਅਤੇ ਸਮੇਂੁਸਮੇਂ ਸੇਧਾਂ ਦੇਣ ਲਈ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੁਕਮੇਟੀ ਵਿੱਚ ਸz: ਰਜਿੰਦਰ ਸਿੰਘ ‘ਮਹਿਤਾ’ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ, ਡਾ: ਬਲਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸz: ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ:ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਸਰਬਜਿੰਦਰ ਸਿੰਘ ਮੁਖੀ ਭਾਈ ਗੁਰਦਾਸ ਜੀ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਡਾ: ਬਲਵੰਤ ਸਿੰਘ ‘ਢਿੱਲੋਂ’ ਪ੍ਰੋਫੈਸਰ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੁੋਆਰਡੀਨੇਟਰ ਵਜੋਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਨਾਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਸਬੁਕਮੇਟੀ ਕਾਲਜ ਦੀਆਂ ਗਤੀਵਿਧੀਆਂ ਬਾਰੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਆਪਣੀ ਰੀਪੋਰਟ ਪੇਸ਼ ਕਰੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply