Wednesday, July 17, 2024

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

PPN2806201612

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਭਾਈ ਨਿਸ਼ਾਨ ਸਿੰਘ ਗ੍ਰੰਥੀ ਨੇ ਲਿਆ। ਉਪਰੰਤ ਭਾਈ ਜਗਤਾਰ ਸਿੰਘ ਮਜੀਠਾ ਦੇ ਢਾਡੀ ਜੱਥੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਢਾਡੀ ਵਾਰਾਂ ਗਾਈਆਂ ਗਈਆਂ। ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਤੇ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ। ਮਹਾਰਾਜਾ ਦੇ ਰਾਜ ਦਰਬਾਰ ਵਿਚ ਹਰ ਧਰਮ ਦੇ ਵਿਅਕਤੀ ਨੂੰ ਵਿਸ਼ੇਸ਼ ਸਤਿਕਾਰ ਹਾਸਲ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਦਾ ਜਨਮ ਸ. ਮਹਾਂ ਸਿੰਘ ਤੇ ਮਾਤਾ ਰਾਜ ਕੌਰ ਦੇ ਗ੍ਰਹਿ ਗੁਜਰਾਂਵਾਲਾ ਵਿਖੇ ਹੋਇਆ। ਉਹਨਾਂ ਦੇ ਰਾਜ ਵਿੱਚ ਸਭ ਧਰਮਾਂ ਦੇ ਲੋਕਾਂ ਨੂੰ ਨਿਆਂ ਮਿਲਦਾ ਸੀ ਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਸੀ ਹੁੰਦਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸੂਰਬੀਰਤਾ ਅਤੇ ਸ਼ਕਤੀ ਦਾ ਲੋਹਾ ਸਾਰੇ ਸੰਸਾਰ ਨੇ ਮੰਨਿਆ।ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਵੀ ਕਰਵਾਈ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਗੁਰੂ ਘਰਾਂ ਵਿੱਚ ਸੇਵਾ ਕਰਵਾਈ ਓਥੇ ਹਿੰਦੂਆਂ ਅਤੇ ਮੁਸਲਮਾਨਾਂ ਦੇ ਧਰਮ ਅਸਥਾਨਾਂ ਲਈ ਵੀ ਜਮੀਨਾਂ ਦਾਨ ਕੀਤੀਆਂ। ਉਨ੍ਹਾਂ ਦੇ ਰਾਜ ਵਿੱਚ ਹਰ ਧਰਮ ਨੂੰ ਬਰਾਬਰ ਦਾ ਸਤਿਕਾਰ ਤੇ ਦਰਜਾ ਦਿੱਤਾ ਜਾਂਦਾ ਸੀ। ਅੰਤ ਮਹਾਰਾਜਾ ਰਣਜੀਤ ਸਿੰਘ 1839 ਈ. ਨੂੰ ਅਕਾਲ ਚਲਾਣਾ ਕਰ ਗਿਆ ਜਿਸਦਾ ਸਸਕਾਰ ਲਾਹੌਰ ਵਿਖੇ ਰਾਵੀ ਦਰਿਆ ਦੇ ਕੰਢੇ ‘ਤੇ ਕੀਤਾ ਗਿਆ। ਜਿੱਥੇ ਅੱਜ ਵੀ ਉਨ੍ਹਾਂ ਦੀ ਯਾਦਗਾਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੂਰ ਅੰਦੇਸ਼ੀ ਵਾਲੇ ਤੇ ਸੂਰਬੀਰ ਬਾਦਸ਼ਾਹ ਸਨ।
ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਸਿੰਘ, ਸz: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸz: ਮਲਮੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੁੱਚਾ ਸਟਾਫ਼ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ …

Leave a Reply