ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਨੂੰ ਹੁਣ ਅਨੋਖੇ ਢੰਗ ਨਾਲ ਪ੍ਰਚਾਰ ਕੀਤਾ।ਹੁਣ ਤੱਕ ਕਿਸੇ ਵੀ ਜਥੇਬੰਦੀ ਵੱਲੋਂ ਸਰਕਾਰ ਦੀਆ ਮਾੜੀਆ ਨੀਤੀਆ ਦਾ ਪ੍ਰਚਾਰ ਕਰਨ ਲਈ ਪਰਚੇ ਵੰਡੇ ਜਾਦੇਂ ਸਨ ਪ੍ਰੰਤੂ ਇਸ ਵਾਰ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀਆ ਮੁਲਾਜ਼ਮ ਮਾਰੂ ਨੀਤੀਆ ਅਤੇ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਕੀਤੇ ਮਾੜੇ ਫੈਸਲਿਆ ਦਾ ਪ੍ਰਚਾਰ ਕਰਨ ਲਈ ਪਰਚੇ ਦੀ ਜਗ੍ਹਾ ਹੁਣ ਕਪੜੇ ਦੇ ਬਣੇ ਕੈਰੀ ਬੈਗ ਵੰਡੇ।ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆ ਹਨ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਲਈ ਕੋਈ ਨੋਟੀਫਿਕੇਸ਼ਨ ਜ਼ਾਰੀ ਨਹੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਵੀ ਮੋਜੂਦ ਸਨ ਇਸ ਮੀਟਿੰਗ ਵਿਚ ਵੀ ਮੁਲਾਜ਼ਮ ਨੂੰ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪ੍ਰੰਤੂ 2 ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀ ਆ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਲਈ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ਼ ਜ਼ਿਲ੍ਹਾ ਬਠਿੰਡਾ ਦੇ ਕਰਮਚਾਰੀਆ ਨੇ ਸਰਕਾਰ ਦੀਆ ਮਾੜੀਆ ਨੀਤੀਆ ਅਤੇ ਝੂਠੇ ਵਾਅਦਿਆ ਨੂੰ ਉਜ਼ਾਗਰ ਕਰਦੇ ਕੱਪੜੇ ਦੇ ਬਣੇ ਕੈਰੀ ਬੈਗ ਬੱਸ ਅੱਡੇ ਅਤੇ ਸ਼ਹਿਰ ਦੇ ਬਜ਼ਾਰਾਂ ਵਿਚ ਵੰਡੇ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਨਾ ਕੀਤਾ ਤਾਂ ਕਰਮਚਾਰੀ ੬ ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ।ਇਸ ਮੋਕੇ ਸ਼ੇਰ ਸ਼ਿੰਘ, ਸੰਦੀਪ ਕੁਮਾਰ,ਸੁਨੀਲ ਕੁਮਾਰ, ਸਤਵਿੰਦਰ ਸਿੰਘ, ਬੂਟਾ ਸਿੰਘ, ਗੁਰਜੀਤ ਸਿੰਘ, ਕਾਂਤ ਸ਼੍ਰੀ, ਵਿਵੇਕ ਕੁਮਾਰ, ਰਮਿੰਦਰ ਸਿੰਘ, ਅਜੈ ਕੁਮਾਰ, ਜਸਵਿੰਦਰ ਸਿੰਘ, ਸਤਿੰਦਰ ਸਿੰਘ ਆਦਿ ਮੋਜੂਦ ਸਨ। ਕੈਰੀ ਬੈਗ ਤੇ ਇਹ ਛਪਿਆ ਹੈ ਕਿ 12 ਸਾਲਾਂ ਤੋਂ ਕੰਮ ਕਰਦੇ ਦਫਤਰੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰੋ, ਕੋਹੜ ਵਰਗੀ ਠੇਕਾ ਪ੍ਰਥਾ ਬੰਦ ਕੀਤੀ ਜਾਵੇ, ਅਕਾਲੀ ਭਾਜਪਾ ਵੱਲੋਂ ਚੋਣਾਂ ਦੋਰਾਨ ਕੀਤੇ ਵਾਅਦੇ ਪੂਰੇ ਕਰੋ, ਸਰਕਾਰੀ ਦਫਤਰਾਂ ਵਿਚ ਠੇਕਾ ਭਰਤੀ ਬੰਦ ਕਰਨਾ ਅਤੇ ਠੇਕੇਦਾਰਾਂ ਰਾਹੀ ਨੋਜਵਾਨਾਂ ਦੀ ਲੁੱਟ ਨੂੰ ਬੰਦ ਕਰਨਾ, ਸਰਕਾਰੀ ਨੋਕਰੀ ਵਿਚ ਆਉਣ ਸਮੇਂ ਪਹਿਲੇ 3 ਸਾਲ ਬੇਸਿਕ ਪੇਅ (ਘੱਟ ਤਨਖਾਹ) ਤੇ ਕੰਮ ਕਰਵਾਉਣਾ ਅਤੇ ਰਿਟਾਇਰ ਹੋਣ ਵਾਲੇ ਮੁਲਾਜ਼ਮਾਂ ਦਾ 2 ਸਾਲ ਦਾ ਵਾਧਾ ਬੰਦ ਕਰਕੇ ਨੋਜਵਾਨਾਂ ਨੂੰ ਰੋਜ਼ਗਾਰ ਦੇ ਮੋਕੇ ਦੇਣਾ। ਠੇਕਾ ਭਰਤੀ ਪ੍ਰਣਾਲੀ ਇਕ ਸਮਾਜਿਕ ਬੁਰਾਈ ਹੈ ਆਉ ਇਸ ਦੇ ਖਾਤਮੇ ਵੱਲ ਕਦਮ ਚੁੱਕੀਏ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media