ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਮਾਜਿਕ ਅਤੇ ਨਿਆਂ ਸ਼ਕਤੀਕਰਨ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2016-17 ਲਈ 390 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਵਜੀਫ਼ਾ ਰਾਸ਼ੀ ਜਾਰੀ ਕੀਤੀ ਹੈ। ਇਨਾਂ੍ਹ 390 ਕਰੋੜ ਰੁਪਏ ਵਿਚੋਂ ਪੰਜਾਬ ਲਈ 217.89 ਕਰੋੜ ਅਤੇ ਉੱਤਰ ਪ੍ਰਦੇਸ਼ ਲਈ 173.32 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵਜੀਫ਼ੇੇ ਦੀ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਦੋਵਾਂ ਰਾਜਾਂ ਵਿੱਚ ਹੁਣ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵੱਧ ਗਿਣਤੀ ਵਿੱਚ ਉਚੇਰੀ ਸਿੱਖਿਆ ਵਿੱਚ ਹਿੱਸਾ ਲੈ ਸਕਣਗੇ।ਇਸ ਵਜੀਫ਼ਾ ਯੋਜਨਾ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਤੋਂ ਪੋਸਟ ਗ੍ਰੇਜੂਏਟ ਕਲਾਸਾਂ ਤਕ 230 ਰੁਪਏ ਤੋਂ 1200 ਰੁਪਏ ਮਹੀਨਾ ਵਜੀਫ਼ਾ ਦੇਣ ਦੀ ਵਿਵਸਥਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media