Friday, March 20, 2026

ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਸਾਲ 2016-17 ਦੌਰਾਨ 988 ਕਰੋੜ ਦੇ ਕਰਜੇ ਦੇਣ ਦਾ ਟੀਚਾ ਮਿਥਿਆ-ਡੀ.ਸੀ

PPN2906201616

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਸਾਲ 2016-17 ਦੌਰਾਨ 988 ਕਰੋੜ ਰੁਪਏ ਦੇ ਕਰਜੇ ਵੱਖ ਵੱਖ ਖੇਤਰਾਂ ਵਿੱਚ ਦੇਣ ਦਾ ਟੀਚਾ ਮਿਥਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਨੇ ਇਸ ਮੌਕੇ ‘ਤੇ ਜ਼ਿਲ੍ਹੇ ਦੀ ਸਾਲਾਨਾ ਕਰਜਾ ਯੋਜਨਾ 2016-17 ਵੀ ਰਲੀਜ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਲਨੀਤ ਸਿੰਘ ਖੁਰਾਨਾ ਐਸ.ਪੀ., ਵੀ.ਕੇ ਜੁਲਕਾ ਏ.ਜੀ.ਐਮ. ਪੰਜਾਬ ਨੈਸ਼ਨਲ ਬੈਂਕ ਕਪੂਰਥਲਾ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਸੰਜੀਵ ਕੁਮਾਰ ਸ਼ਰਮਾ ਜ਼ਿਲ੍ਹਾ ਮੈਨੇਜਰ ਨਬਾਰਡ, ਕੇ.ਕੇ ਸ਼ਰਮਾ ਏ.ਜੀ.ਐਮ. ਰਿਜਰਵ ਬੈਂਕ ਆਫ਼ ਇੰਡੀਆ, ਬਖਸੀਸ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ, ਕਰਤਾਰ ਚੰਦ ਸੀਨੀਅਰ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਪਠਾਨਕੋਟ ਅਤੇ ਵੱਖ ਵੱਖ ਬੈਂਕਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ ਵੱਖ ਬੈਂਕਾਂ ਵੱਲੋਂ ਖੇਤੀਬਾੜੀ ਖੇਤਰ ਲਈ 516 ਕਰੋੜ ਰੁਪਏ, ਲਘੂ ਉਦਯੋਗ ਖੇਤਰ ਲਈ 158 ਕਰੋੜ ਰੁਪਏ, ਪਹਿਲ ਦੇ ਆਧਾਰ ਵਾਲੇ ਖੇਤਰ ਲਈ 145 ਕਰੋੜ ਰੁਪਏ ਅਤੇ ਹੋਰ ਖੇਤਰਾਂ ਲਈ 169 ਕਰੋੜ ਰੁਪਏ ਦੇ ਕਰਜੇ ਦਿੱਤੇ ਜਾਣਗੇ। ਉਨ੍ਹਾਂ ਨੇ ਬੈਂਕਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕਰਨ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋਕ ਪੂਰਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ‘ਤੇ ਗਰੀਬ ਕਿਸਾਨਾਂ ਦੇ 15 ਬੱਚਿਆਂ ਨੂੰ ਜਿੰਨ੍ਹਾਂ ਨੇ 10ਵੀਂ ਵਿੱਚੋਂ 50 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਵਿਦਿਆਰਥਣਾਂ ਨੂੰ 3500 ਰੁਪਏ ਪ੍ਰਤੀ ਵਿਦਿਆਰਥਣ ਅਤੇ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਵਿਦਿਆਰਥੀ ਵਜੀਫਾ ਰਾਸ਼ੀ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਵੱਲੋਂ ਦਿੱਤੀ ਗਈ।  ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਨੇ ਵਿਸ਼ਵਾਸ ਦਿਵਾਇਆ ਕਿ ਮਿਥੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਲੋਕ ਭਲਾਈ ਕਰਜਾ ਯੋਜਨਾਵਾਂ ਦਾ ਲਾਭ ਲੋੜਵੰਦਾਂ ਅਤੇ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply