Sunday, October 6, 2024

ਸਰਕਾਰੀ ਸਕੂਲਾਂ ਵਿੱਚ 28 ਲੱਖ ਖਰਚ ਕੇ ਹੋ ਰਿਹਾ ਲਾਇਬ੍ਰੇਰੀਆਂ ਦਾ ਨਿਰਮਾਣ – ਸੀਮਾ ਕੁਮਾਰੀ

PPN2906201618

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਜ੍ਹਿਲੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 28 ਲੱਖ ਖਰਚ ਕਰ ਕੇ ਲਾਇਬ੍ਰੇਰੀਆਂ ਦੇ ਲਈ ਕਮਰਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਹਲਕਾ ਭੋਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਵਿੱਚ 7 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਰੂਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਸ੍ਰੀਮਤੀ ਸੀਮਾ ਕੁਮਾਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਪੜਨ ਦੀ ਰੂਚੀ ਵਧਾਉਣ ਲਈ ਸਰਕਾਰੀ ਹਾਈ ਸਕੂਲ ਨੋਮਾਲਾ, ਸਰਕਾਰੀ ਹਾਈ ਸਕੂਲ ਘੋਹ, ਸਰਕਾਰੀ ਹਾਈ ਸਕੂਲ ਭੱਟਵਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਲਤਪੁਰ ਵਿਖੇ ਹਰੇਕ ਸਕੂਲ ਅੰਦਰ 7-7 ਲੱਖ ਰੁਪਏ ਖਰਚ ਕਰ ਕੇ ਲਾਇਬ੍ਰੇਰੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਇਹ ਲਾਇਬ੍ਰੇਰੀਆਂ ਦੇ ਕਮਰੇ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿੱਚ 6.98 ਲੱਖ ਰੁਪਏ ਦੀ ਲਾਗਤ ਨਾਲ ਜਲਦੀ ਹੀ ਆਰਟ ਐਂਡ ਕਰਾਫਟ ਰੂਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਹੀ ਤਰਾਂ 6.85 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਤਿਆਲ ਫਿਰੋਜਾ ਵਿਖੇ ਐਡੀਸ਼ਨਲ ਕਲਾਸ ਰੂਮ ਦਾ ਨਿਰਮਾਣ ਕਾਰਜ ਚਲ ਰਿਹਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿੱਖੇ 6.98 ਲੱਖ ਰੁਪਏ ਦੀ ਲਾਗਤ ਨਾਲ ਜਲਦੀ ਹੀ ਐਡੀਸਨਲ ਕਲਾਸ ਰੂਮ ਦਾ ਕੰਮ ਸੁਰੂ ਕਰ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਸ. ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਹਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਜਿੱਥੇ ਬੱਚਿਆਂ ਦੇ ਲਈ ਵਧੀਆਂ ਕਮਰਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਅਨੁਭਵੀ ਅਧਿਆਪਕ ਬੱਚਿਆਂ ਤੇ ਕਾਫੀ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਂਣ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply