ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 1 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਸਵੇਰੇ 8.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ।ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media