Saturday, August 1, 2026

ਉਰਦੂ ਦੀ ਸਿਖਲਾਈ ਲਈ ਉਰਦ ਆਮੋਜ਼ ਕਲਾਸਾਂ ਦਾ ਦਾਖ਼ਲਾ 1 ਜੁਲਾਈ ਤੋਂ ਸ਼ੁਰੂ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸਾਂ ਦਾ ਦਾਖਲਾ 1 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮ੍ਰਿਤਸਰ ਸ੍ਰੀ ਭੁਪਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮ੍ਰਿਤਸਰ ਦੇ ਦਫ਼ਤਰ ਮਜੀਠਾ ਰੋਡ, ਫੋਰ. ਐਸ. ਸਕੂਲ, ਬਿਲਡਿੰਗ ਵਿਖੇ 1 ਜੁਲਾਈ 2016 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਹ ਕੋਰਸ 6 ਮਹੀਨੇ ਦਾ ਹੈ ਕੋਰਸ ਦੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੋਰਸ ਸ਼ਾਮ ਨੂੰ 5.15 ਤੋਂ ਸ਼ਾਮ 6.15 ਵਜੇਂ ਤੱਕ ਦਫ਼ਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਹ ਕੋਰਸ ਕਰਨ ਵਾਸਤੇ ਦਾਖਲਾ ਫ਼ਾਰਮ  ਇਸ ਦਫ਼ਤਰ ਤੋਂ ਦਫ਼ਤਰੀ ਕੰਮ ਵਾਲੇ ਦਿਨ ਪ੍ਰਾਪਤ ਕੀਤਾ ਜਾ ਸਕਦਾ ਹੈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply