
ਬਠਿੰਡਾ,18 ਮਈ (ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਦੀ ਲੜੀ ਦੌਰਾਨ ਸਵੇਰੇ ਦੇ ਸਮਾਗਮ ਭਾਈ ਪ੍ਰੀਤਮ ਸਿੰਘ ਦੇ ਗ੍ਰਹਿ ਕਿਲ੍ਹਾ ਰੋਡ ‘ਤੇ ਤੇਲੀਆ ਵਾਲੇ ਮੁਹੱਲੇ ‘ਚ ਧਾਰਮਿਕ ਸਮਾਗਮ ਸੁਸਾਇਟੀ ਮੈਂਬਰਾਂ ਵਲੋਂ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਸਮਾਗਮ ‘ਚ ਸੁਸਾਇਟੀ ਮੈਂਬਰਾਂ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਗ੍ਰਹਿ ਨਿਵਾਸੀਆਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਸ਼ਹਿਰ ਦੇ ਧਾਰਮਿਕ ਅਤੇ ਰਾਜਸੀ ਆਗੂਆਂ ਨੇ ਵੀ ਸ਼ਿਰਕਤ ਕਰਕੇ ਸਮਾਗਮ ਨੂੰ ਚੜ੍ਹਦੀ ਕਲਾਂ ਬਖ਼ਸੀ। ਇਸ ਮੌਕੇ ਅਵਤਾਰ ਸਿੰਘ,ਹਰਚਰਨ ਸਿੰਘ,ਕੁਲਦੀਪ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਅਬਨਾਸ਼ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media