Saturday, October 17, 2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਕਰਵਾਏਗੀ ਖੇਡ ਪ੍ਰਤੀਯੋਗਿਤਾਵਾਂ

PPN0207201612

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਮੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੀਆਂ ਬੀਤੇ ਵਰ੍ਹੇ ਦੀਆਂ ਖੇਡ ਗਤੀਵਿਧੀਆਂ ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਕਲੱਬ ਦੇ ਵਲੋਂ ਕਰਵਾਏ ਗਏ ਜਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੋਰਾਨ ਜਿਲੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਕਾਰਗੁਜਾਰੀ ਬੇਹਤਰ ਤੇ ਬੇਮਿਸਾਲ ਰਹੀ ਹੈ।ਉਨ੍ਹਾਂ ਦੱਸਿਆ ਕਿ ਕਲੱਬ ਦੇ ਨਵੇਂ ਖੇਡ ਸੈਸ਼ਨ ਦੀ ਸ਼ੁਰੂਆਤ ਆਉਣ ਵਾਲੇ ਦਿਨਾਂ ਵਿਚ ਸੀਪੀਐਸ ਡਾਕਟਰ ਮੈਡਮ ਨਵਜੋਤ ਕੋਰ ਸਿੱਧੂ ਦੇ ਵਲੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਰੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਦੇ ਵਿਚ ਖੇਡ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਜਾਵੇਗਾ।ਜਦੋਂ ਕਿ ਵੱਖ ਵੱਖ ਖੇਤਰਾਂ ਵਿਚ ਅਹਿਮ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਤੇ ਵਿਦਿਆਰਥਣਾਂ ਨੂੰ ਵੀ ਬਣਦਾ ਮਾਨ ਸਨਮਾਨ ਦੇਣ ਲਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਖਿਲਾਫ ਰੈਲੀਆਂ ਤੇ ਹੋਰ ਸਮਾਜਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply