Thursday, October 15, 2026

ਸਵੱਛ ਭਾਰਤ ਮਿਸ਼ਨ ਸਬੰਧੀ ਸਕੂਲ ਵੱਲੋਂ ਰੈਲੀ ਕੱਢੀ

PPN0207201615

ਚੌਂਕ ਮਹਿਤਾ, 1 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬੀਤੇ ਸਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਚੰਨਣਕੇ ਵਿਖੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਲੋਂ ਰੈਲੀ ਕੱਢੀ ਗਈ।ਇਸ ਮੌਕੇ ਸਕੂਲ ਕਲੱਸਟਰ ਕੋਆਰਡੀਨੇਟਰ ਰਮਣੀਕ ਸਿੰਘ ਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਨੇ ਸਕੂਲੀ ਬੱਚਿਆਂ ਅਤੇ ਪਹੁੰਚੇ ਪਿੰਡ ਵਾਸੀਆਂ ਨੂੰ ਸਫਾਈ ਦੀ ਵਿਸ਼ੇਸ਼ ਮਹੱਤਤਾ ਬਾਰੇ ਦੱਸਿਆ ਤੇ ਆਪਣੇ ਆਲੇ-ਦੁਆਲੇ ਨੂੰ ਹਮੇਸਾ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਣ ਨੂੰ ਕਿਹਾ ਕਿ ਹਰ ਮਨੁੱਖ ਦਾ ਫਰਜ਼ ਬਣਦਾ ਹੈ ਕਿ ਆਪਣੀ ਜਿੰਦਗੀ ਵਿੱਚ ਦਰੱਖਤ ਜਰੂਰ ਲਾਵੇ ਤਾ ਜੋ ਸੰਸਾਰ ਵਿੱਚ ਵੱਧ ਰਹੀਆ ਮਾਰੂ ਗੇਸਾਂ ਤੇ ਕਾਬੂ ਪਾਇਆ ਜਾ ਸਕੇ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਸਾਬਕਾ ਸਰਪੰਚ ਸ੍ਰ. ਕਸ਼ਮੀਰ ਸਿੰਘ ਪੰਚਾਇਤ ਮੈਂਬਰਾਂ ਤੋ ਇਲਾਵਾ ਹੈਡ ਟੀਚਰ ਸ੍ਰੀਮਤੀ ਜਸਵਿੰਦਰ ਕੌਰ ਅਤੇ ਸਕੂਲ ਸਟਾਫ ਤੇ ਸਕੂਲੀ ਬੱਚੇ ਆਦਿ ਪਿੰਡ ਵਾਸੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply