Thursday, April 30, 2026

ਮਹਾਰਾਣਾ ਪ੍ਰਤਾਪ ਦੇ 476ਵੇਂ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 3 ਜੁਲਾਈ ਨੂੰ

PPN0207201616

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਰਾਣਾ ਪ੍ਰਤਾਪ ਦੇ 476ਵੇਂ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 3 ਜੁਲਾਈ ਨੂੰ ਸਵੇਰੇ 10:30 ਵਜੇ ਬੱਸ ਸਟੈਂਡ ਪਠਾਨਕੋਟ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਬੱਸ ਸਟੈਂਡ ਦੇ ਕੰਪਲੈਕਸ ਵਿਖੇ ਲਗਾਈ ਗਈ ਮਹਾਰਾਣਾ ਪ੍ਰਤਾਪ ਦੀ ਪ੍ਰਤਿਮਾ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਆਯੋਜਿਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸ਼੍ਰੀ ਆਰ.ਐਸ. ਪਠਾਨੀਆਂ ਚੇਅਰਮੈਨ ਪੰਜਾਬ ਰਾਜਪੂਤ ਕਲਿਆਣਾ ਬੋਰਡ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸ਼੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸੁਭਾਸ਼ ਭਰਦਵਾਜ ਤਹਿਸੀਲਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply