Thursday, April 30, 2026

ਸਾਉਣੀ ਦੀ ਮੁਹਿੰਮ ਤਹਿਤ ਕਿਸਾਨਾਂ ਅੰਦਰ ਜਾਗਰੂਕਤਾ ਵਧਾਉਣ ਲਈ ਮੀਟਿੰਗ

PPN0207201618
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਸਾਉਣੀ ਦੀ ਮੁਹਿੰਮ ਤਹਿਤ ਕਿਸਾਨਾਂ ਅੰਦਰ ਖੇਤੀ ਤਕਨੀਕਾਂ ਬਾਰੇ ਜਾਗਰੁਕਤਾ ਵਧਾਉਣ ਲਈ ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਸਾਉਲੀ ਭਾਉਲੀ ਕਿਸਾਨ ਹਿੱਤ ਸਮੂਹ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਇਸ ਮੋਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ (ਹੈ.ਕ), ਡਾ. ਅਮਰੀਕ ਸਿੰਘ ਖੇਤੀਬਾੜੀ ਅਫ਼ਸਰ, ਡਾ. ਰਾਜਿੰਦਰ ਕੁਮਾਰ ਖੇਤੀਬਾੜੀ ਅਫ਼ਸਰ ਧਾਰਕਲਾਂ, ਡਾ.ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਪਠਾਨਕੋਟ, ਸ੍ਰੀ ਰਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਪ੍ਰਧਾਨ ਸ੍ਰੀ ਰੂਪ ਸਿੰਘ ਜਸਰੋਟੀਆ, ਸ੍ਰੀ ਰਕੇਸ਼ ਸਿੰਘ, ਰਘਬੀਰ ਸਿੰਘ, ਧਰਮ ਸਿੰਘ, ਕਰਤਾਰ ਸਿੰਘ ਸਮੇਤ ਸਮੂਹ ਮੈਂਬਰ ਹਾਜ਼ਰ ਹੋਏ।
ਮੀਟਿੰਗ ਨੂੰ ਸੰਬੋਧਤ ਕਰਦਿਆਂ ਡਾ. ਹਰਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਧਦੇ ਖੇਤੀ ਲਾਗਤ ਖਰਚੇ ਘਟਾਉਣ ਅਤੇ ਪ੍ਰਤੀ ਏਕੜ ਆਮਦਨ ਵਧਾਉਣ ਲਈ ਕਿਸਾਨ ਹਿੱਤ ਸਮੂਹ ਵਿੱਚ ਕਿਸਾਨਾਂ ਨੂੰ ਸੰਗਠਿਤ ਹੋਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਖੇਤੀ ਤਕਨੀਕਾਂ ਅਪਨਾਉਣ ਲਈ ਲੋੜੀਂਦੀ ਭਾਰੀ ਮਸ਼ੀਨਰੀ ਦਾ ਫਾਇਦਾ ਸਮੂਹਾਂ ਵਿੱਚ ਸਾਂਝੇ ਤੌਰ ‘ਤੇ ਖਰੀਦ ਕੇ ਹੀ ਲਿਆ ਜਾ ਸਕਦਾ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਾਉਲੀ ਭਾਉਲੀ ਫਾਰਮ ਸਕੂਲ ਵਿਖੇ ਕਿਸਾਨਾਂ ਦੀ ਮੰਗ ਅਨੁਸਾਰ ਹਰੇਕ ਮਹੀਨੇ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਇਆ ਕਰੇਗਾ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਮੌਸਮ ਅਨੁਸਾਰ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਫਾਰਮ ਸਕੂਲ ਵਿੱਚ ਖੇਤੀਬਾੜੀ ਨਾਲ ਸਬੰਧਤ ਸਹਾਇਕ ਕਿੱਤਿਆ ਬਾਰੇ ਦਿੱਤੀ ਜਾਣ ਵਾਲੀ ਸਿਖਲਾਈ ਲਈ ਮਾਰਚ 2017 ਤੱਕ ਸਿਖਲਾਈ ਕਲੰਡਰ ਤਿਆਰ ਕੀਤਾ ਜਾਵੇਗਾ।ਜਿਸ ਅਨੁਸਾਰ ਕੋਈ ਵੀ ਕਿਸਾਨ ਟ੍ਰੇਨਿੰਗ ਵਿੱਚ ਹਿੱਸਾ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਦੇਸੀ ਰੂੜੀ ਤਿਆਰ ਕਰਨ ਦੇ ਨਾਡੇਪ ਤਰੀਕੇ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹੇ ਦਾ ਪਹਿਲਾ ਯੂਨਿਟ ਇਸ ਫਾਰਮ ਸਕੂਲ ਵਿਖੇ ਲਾਇਆ ਜਾਵੇਗਾ, ਤਾਂ ਜੋ ਹਰੇਕ ਕਿਸਾਨ ਨੂੰ ਨਾਡੇਪ ਤਰੀਕੇ ਬਾਰੇ ਜਾਣਕਾਰੀ ਦਿੱਤੀ ਜਾ ਸਕੇ।ਉਨ੍ਹਾਂ ਦੱਸਿਆ ਇਸ ਵਿੱਧੀ ਨਾਲ 6 ਮਹੀਨਿਆਂ ਵਿੱਚ 3-4 ਦੇਸੀ ਰੂੜੀ ਤਿਆਰ ਕੀਤੀ ਜਾ ਸਕਦੀ ਹੈ।ਸਮੂਹ ਦੇ ਪ੍ਰਧਾਨ ਰੂਪ ਸਿੰਘ ਜਸਰੋਟੀਆ ਨੇ ਵਿਸ਼ਵਾਸ ਦਵਾਇਆ ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਤੇ ਦਫ਼ਤਰ ਵਿਖੇ ਕਿਸਾਨਾਂ ਵੱਲੋਂ ਸਵਰਗਵਾਸੀ ਠਾਕੁਰ ਜਗਤਾਰ ਸਿੰਘ ਜਸਰੋਟੀਆ ਦੀ ਯਾਦ ਵਿੱਚ ਠੰਡੇ ਪਾਣੀ ਵਾਲਾ ਕੂਲਰ ਵੀ ਲਗਾਇਆ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply