Sunday, October 6, 2024

ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਨੂੰ ਲੈ ਕੇ ‘ਆਪ’ ਦੀਆਂ ਸਰਗਰਮੀਆਂ ਤੇਜ਼

Kejriwal1ਬਠਿੰਡਾ, 2 ਜੁਲਾਈ (ਜਸਬੀਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 2017 ਦੀਆਂ ਪੰਜਾਬ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।ਇਸੇ ਲੜੀ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ 3 ਜੁਲਾਈ ਤੋਂ 5 ਜੁਲਾਈ ਤੱਕ ਹੋਣ ਵਾਲੀ ਪੰਜਾਬ ਫੇਰੀ ਨੇ ਪੂਰੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਲੋਕ ਸਭਾ, ਬਠਿੰਡਾ ਦੇ ਇੰਚਾਰਜ ਪ੍ਰਿੰ: ਨਰਿੰਦਰ ਪਾਲ ਭਗਤਾ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰੀ ਹੋ ਰਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਇੱਕ ਵਿਸ਼ੇਸ਼ ਚੋਣ ਮੇਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ, ਜੋ ਆਪਣੇ-ਆਪ ਵਿੱਚ ਇੱਕ ਵੱਡੀ ਘਟਨਾ ਹੈ।ਇਸ ਚੋਣ ਮੇਨੀਫੈਸਟੋ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸਾਹ ਹੈ।ਲੋਕ ਸਭਾ ਹਲਕਾ, ਬਠਿੰਡਾ ਤੋਂ 50 ਬੱਸਾਂ ਦਾ ਨੌਜਵਾਨਾਂ ਦਾ ਕਾਫ਼ਲਾ ਇਸ ਇਤਿਹਾਸਕ ਪਲ ਦਾ ਹਿੱਸਾ ਬਣਨ ਲਈ 3 ਜੁਲਾਈ, 2016 ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਜਾ ਰਿਹਾ ਹੈ। ਪ੍ਰਿੰ: ਨਰਿੰਦਰ ਪਾਲ ਭਗਤਾ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਪਾਰਟੀ ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਆਦਿ ਲਈ ਵੀ ਆਪਣਾ ਵੱਖਰਾ ਚੋਣ ਮੈਨੀਫੈਸਟੋ ਜਾਰੀ ਕਰੇਗੀ, ਜੋ ਕਿ ਆਮ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ।   ਭਗਤਾ ਨੇ ਉਮੀਦ ਜਤਾਈ ਕਿ ਸਾਲ 2017 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ 117 ਵਿੱਚੋਂ 117 ਸੀਟਾਂ ਜਿੱਤ ਕੇ ਦਿੱਲੀ ਦਾ ਰਿਕਾਰਡ ਤੋੜੇਗੀ। ਇਸ ਮੌਕੇ ਜੋਨਲ ਮੀਡੀਆ ਇੰਚਾਰਜ ਨੀਲ ਗਰਗ, ਟ੍ਰੇਡ ਵਿੰਗ ਇੰਚਾਰਜ ਅਨਿਲ ਠਾਕੁਰ, ਚਮਕੌਰ ਸਿੰਘ, ਨਛੱਤਰ ਸਿੰਘ ਸਰਪੰਚ, ਸੁਖਦੇਵ ਸ਼ਰਮਾ, ਪੰਕਜ ਕੁਮਾਰ, ਜਸਵਿੰਦਰ ਸਿੰਘ ਜਗਾ ਰਾਮ ਤੀਰਥ, ਸੁਖਬੀਰ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ ਸੋਹਲ, ਇੰਦਰਜੀਤ ਖੰਨਾ ਅਤੇ ਹਰਭਜਨ ਸਿੰਘ ਨਾਗੀ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply