ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰੋਗਰਾਮ ਅਤੇ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋ ”ਇਕ ਸ਼ਾਮ ਆਪਣੀ ਸਰਕਾਰ ਦੇ ਨਾਮਪ੍ਰੋਗਰਾਮ ਦੇ ਪਹਿਲੇ ਸ਼ੋਅ ਦੀ ਸੁਰੂਆਤ ਪਿੰਡ ਤਾਜਪੁਰ ਵਿਖੇ ਬੀਤੀ ਸ਼ਾਮ 5 ਵਜੇ ਹੋਈ। ਜਿਸ ਵਿੱਚ ਸ੍ਰੀ ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਸੁਖਦੇਵ ਰਾਜ ਬੀ.ਡੀ.ਪੀ.ਓ ਪਠਾਨਕੋਟ ਅਤੇ ਇਲਾਕੇ ਦੇ ਪਤਵੰਤੇ ਵਿਸ਼ੇਸ ਤੋਰ ਤੇ ਸਾਮਿਲ ਹੋਏ। ਇਸ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਅਤੇ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਇੱਕ ਧਾਰਮਿਕ ਫਿਲਮ ਚਾਰ ਸਾਹਬਿਜਾਦੇ ਵੀ ਦਿਖਾਈ ਗਈ। ਜਿਸ ਦਾ ਪਿੰਡ ਦੇ ਲੋਕਾਂ ਨੇ ਆਨੰਦ ਮਾਨਿਆ ।
ਸ੍ਰੀ ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ ਅਤੇ ਸ੍ਰੀ ਸੁਖਦੇਵ ਰਾਜ ਬੀ.ਡੀ.ਪੀ.ਓ ਪਠਾਨਕੋਟ ਨੇ ਕਿਹਾ ਕਿ ਇਸ ਵਿਸੇਸ ਪ੍ਰਚਾਰ ਵੈਨ ਦਾ ਮੁੱਖ ਮੰਤਵ ਪੰਜਾਬ ਵਾਸੀਆਂ ਵਿੱਚ ਸਰਕਾਰੀ ਸਕੀਮਾਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋਂ ਉਹ ਇੰਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਪ੍ਰਚਾਰ ਵੈਨ ਨੂੰ ਅਤਿ ਆਧੁਨਿਕ ਸਾਜੋ ਸਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਵੈਨ ਵਿੱਚ ਆਧੁਨਿਕ ਐਲਈਡੀ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਵੈਨ ਵਿੱਚ ਗਲੋਬਲ ਪੋਜੀਸਨਿੰਗ ਸਿਸਟਮ (ਜੀ.ਪੀ.ਐਸ) ਅਤੇ ਸੀਸੀਟੀਵੀ ਕੈਮਰਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪਿੰਡਾਂ/ਵਾਰਡਾਂ ਤੇ ਆਧਾਰਿਤ 2 ਮੈਬਰੀ ਕਮੇਟੀਆਂ ਅਤੇ ਜਿਲ੍ਹਾ ਪੱਧਰ ਕਮੇਟੀ ਦਾ ਗਠਨ ਕੀਤਾ ਗਿਆ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media