Monday, July 8, 2024

ਮਹਿੰਦਰਾ ਕੰਪਨੀ ਵੱਲੋਂ ਨਵੀਂ ਗੱਡੀ ਟੀ.ਯੂ.ਵੀ 300 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ

PPN0207201616ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ)- ਮਹਿੰਦਰਾ ਐਂਡ ਮਹਿੰਦਰਾ ਕੰਪਨੀ ਮੁੰਬਈ ਵੱਲੋਂ ਨਵੀਂ ਗੱਡੀ (ਟੀ.ਯੂ.ਵੀ 300) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕੀਤੀ ਗਈ।ਜਿਸ ਦੀ ਚਾਬੀ ਕੰਪਨੀ ਦੇ ਪ੍ਰਧਾਨ ਤੇ ਚੀਫ ਐਕਜ਼ੀਕਯੂਟਿਵ ਸ੍ਰੀ ਰਾਜਨ ਵਡੇਰਾ ਤੇ ਉਪ ਪ੍ਰਧਾਨ ਸ੍ਰੀ ਵਿਜੈ ਨਾਕਰਾ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਕੰਪਨੀ ‘ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕਿਰਪਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਵਾਂ ਮਾਡਲ ਕੰਪਨੀ ਵੱਲੋਂ ਬਜ਼ਾਰ ਵਿੱਚ ਉਤਰਦਾ ਹੈ ਤਾਂ ਸਭ ਤੋਂ ਪਹਿਲਾਂ ਉਹ ਮਾਡਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ਼ੁਕਰਾਨੇ ਵਜੋਂ ਭੇਟ ਕਰਦੇ ਹਨ।ਉਨ੍ਹਾਂ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ ਭੇਟ ਕੀਤੀ ਗਈ ਗੱਡੀ ਵਿੱਚ 7 ਸੀਟਾਂ ਹਨ ਤੇ ਇਸ ਦੀ ਕੀਮਤ ਕੰਪਨੀ ਵੱਲੋਂ ਸਾਢੇ 9 ਲੱਖ ਰੁਪਏ ਰੱਖੀ ਗਈ ਹੈ।ਇਸ ਸਮੇਂ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ ਆਏ ਅਧਿਕਾਰੀਆਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ. ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ੍ਰੀ ਆਨੰਦ ਟੋਟਲਾ, ਸ੍ਰੀ ਅਸ਼ਵਨੀ ਗਰਗ, ਸ੍ਰੀ ਆਸ਼ੀਸ਼ ਸ਼ਰਮਾ, ਸ੍ਰੀ ਅਨੁਰਾਗ ਸਿਆਲ ਤੇ ਸ. ਰਣਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply