Monday, July 8, 2024

ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਦੀ ਮੁਰੰਮਤ ਤੇ ਰੰਗ ਰੋਗਨ ਦਾ ਉਦਘਾਟਨ

 ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸਮੁੰਦਰੀ ਹਾਲ ਦੀ ਸੇਵਾ

PPN0207201617ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਿੱਖਾਂ ਦੀ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਤੇ ਰੰਗਰੋਗਨ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ੧੯੩੭ ਵਿੱਚ ਬਣੀ ਸਿੱਖਾਂ ਦੀ ਪਾਰਲੀਮੈਂਟ ਕਹੀ ਜਾਣ ਵਾਲੀ ਇਸ ਇਤਿਹਾਸਕ ਇਮਾਰਤ ਦਾ ਨਾਮ ਗੁਰਦੁਆਰਾ ਸੁਧਾਰ ਲਹਿਰ ਦੇ ਆਗੂ  ਤੇਜਾ ਸਿੰਘ ਸਮੁੰਦਰੀ ਦੇ ਨਾਮ ਤੇ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ੧੯੮੪ ਦੇ ਬਲਿਊ ਸਟਾਰ ਅਪਰੇਸ਼ਨ ਵੇਲੇ ਸਮੇਂ ਦੀ ਜ਼ਾਲਮ ਸਰਕਾਰ ਵੱਲੋਂ ਜਿ’ਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੇਸਤੋਨਾਬੂਦ ਕਰਨ ਦੀ ਕੋਝੀ ਚਾਲ ਚੱਲੀ ਗਈ ਓਥੇ ਸਿੱਖਾਂ ਦੀ ਪਾਰਲੀਮੈਂਟ ਕਹਾਉਣ ਵਾਲੀ ਇਤਿਹਾਸਕ ਇਮਾਰਤ ਤੇਜਾ ਸਿੰਘ ਸਮੁੰਦਰੀ ਹਾਲ ਤੇ ਵੀ ਅੰਧਾ ਧੁੰਦ ਫਾਇਰਿੰਗ ਕਰਕੇ ਇਸ ਨੂੰ ਨੁਕਸਾਨ ਪਹੁੰਚਾਇਆ ਗਿਆ।ਉਨ੍ਹਾਂ ਕਿਹਾ ਕਿ ੧੯੮੪ ਵਿੱਚ ਵਾਪਰੇ ਸਾਕਾ ਨੀਲਾ ਤਾਰਾ ਸਮੇਂ ਫੌਜ ਵੱਲੋਂ ਕੀਤੀ ਤਬਾਹੀ ਨਾਲ ਇਸ ਦੀ ਉਪਰਲੀ ਇਮਾਰਤ ਵਿੱਚ ਅੱਗ ਲੱਗ ਗਈ ਸੀ।ਇਸ ਵਿੱਚ ਰੱਖਿਆ ਸਮਾਨ ਤੇ ਰੀਕਾਰਡ ਵੀ ਨਸ਼ਟ ਹੋ ਗਿਆ ਸੀ।ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ।ਉਨ੍ਹਾਂ ਕਿਹਾ ਕਿ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਇਮਾਰਤ ਦੀ ਨਾ ਤਾਂ ਲੋੜੀਂਦੀ ਮੁਰੰਮਤ ਕੀਤੀ ਗਈ ਤੇ ਨਾ ਹੀ ਰੰਗ ਰੋਗਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਣ ਇਸ ਦੀ ਮੁਰੰਮਤ ਦੇ ਨਾਲੁਨਾਲ ਰੰਗ ਰੋਗਨ ਕੀਤਾ ਜਾਵੇਗਾ।ਫੌਜ ਵੱਲੋਂ ਕੀਤੀ ਫਾਇਰਿੰਗ ਸਮੇਂ ਇਸ ਇਮਾਰਤ ਤੇ ਲੱਗੇ ਗੋਲੀਆਂ ਦੇ ਨਿਸ਼ਾਨਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਦੀ ਕਾਰਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਗੁਰੂ ਘਰਾਂ ਦੀ ਸੇਵਾ ਵਿੱਚ ਪਹਿਲਾਂ ਵੀ ਬਹੁਮੁੱਲਾ ਯੋਗਦਾਨ ਪਾਇਆ ਗਿਆ ਹੈ ਜੋ ਸ਼ਲਾਘਾਯੋਗ ਹੈ।ਉਨ੍ਹਾਂ ਦੀਆਂ ਵਡਮੁ’ਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਸੇਵਾ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ।
ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਮੈਂ ਗੁਰੂ ਰਾਮਦਾਸ ਦੇ ਦਰੁਘਰ ਦਾ ਨਿਮਾਣਾ ਜਿਹਾ ਸੇਵਕ ਹਾਂ ਤੇ ਉਨ੍ਹਾਂ ਵੱਲੋਂ ਬਖਸ਼ੀ ਗਈ ਸੇਵਾ ਉਹ ਆਪ ਹੀ ਕਰਵਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਕਿ ਗੁਰੂ ਸਾਹਿਬ ਮੇਰੇ ਅੰਗੁਸੰਗ ਸਹਾਈ ਹੋ ਕੇ ਸੰਗਤਾਂ ਦੁਆਰਾ ਇਹ ਸੇਵਾ ਮੁਕੰਮਲ ਕਰਵਾ ਲੈਂਦੇ ਹਨ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਮਹੰਤ ਤੇਜਾ ਸਿੰਘ ਖੁੱਡਾ ਕੁਰਾਲੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਪ੍ਰੇਮ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਬੀਰ ਸਿੰਘ, ਡਾ: ਰੂਪ ਸਿੰਘ ਸਕ’ਤਰ,  ਦਿਲਜੀਤ ਸਿੰਘ ਬੇਦੀ, ਡਾ: ਪਰਮਜੀਤ ਸਿੰਘ ਸਰੋਆ, ਮਹਿੰਦਰ ਆਹਲੀ, ਕੇਵਲ ਸਿੰਘ,  ਪ੍ਰਤਾਪ ਸਿੰਘ ਵਧੀਕ ਸਕੱਤਰ, ਪ੍ਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਲਖਬੀਰ ਸਿੰਘ ਮੀਤ ਮੈਨੇਜਰ, ਰਾਮ ਸਿੰਘ ਸਾਬਕਾ ਮੀਤ ਸਕੱਤਰ, ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply