Monday, July 8, 2024

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1133 ਮਰੀਜ਼ਾਂ ਨੂੰ ਲਾਭ- ਡੀ.ਸੀ

Varun Rusam

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਕੈਂਸਰ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਇਕ ਸਾਲ ਵਿਚ ਜ਼ਿਲ੍ਹੇ ਅੰਦਰ ਕੈਂਸਰ ਤੋਂ ਪੀੜਤ 1133 ਮਰੀਜ਼ਾਂ ਨੂੰ ਲਾਭ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਜ਼ਿਲ੍ਹਾ ਸਿਹਤ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਪ੍ਰੈਲ 2015 ਤੋਂ ਅਪ੍ਰੈਲ 2016 ਤੱਕ ਇਸ ਸਬੰਧੀ ਕੁੱਲ 1133 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜੋ ਕਿ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਿਫਾਰਿਸ਼ ਉਪਰੰਤ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੂੰ ਭੇਜੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਫੰਡ ਤਹਿਤ ਕੈਂਸਰ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ ਨੂੰ ਇਲਾਜ ਲਈ 1.50 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਂਦੀ ਹੈ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਇਸ ਤਰ੍ਹਾਂ ਦਾ ਕੋਈ ਮਰੀਜ਼ ਹੋਵੇ ਤਾਂ ਉਹ ਸਿਵਲ ਸਰਜਨ ਦਫ਼ਤਰ ਨੂੰ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਆਉਣ ਦੇ ਤੁਰੰਤ ਬਾਅਦ ਇਸ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ ਤਾਂ ਜੋ ਮਰੀਜ਼ ਦਾ ਇਲਾਜ ਤੁਰੰਤ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਹੈਲਥ ਪ੍ਰੋਗਰਾਮ ਅਧੀਨ ਵੀ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਨ ਵਾਲੇ ਕੈਂਸਰ ਪੀੜ੍ਹਤ ਵਿਦਿਆਰਥੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਸ੍ਰੀ ਰੂਜਮ ਨੇ ਕਿਹਾ ਕਿ ਕੈਂਸਰ ਇਕ ਇਲਾਜਯੋਗ ਬਿਮਾਰੀ ਹੈ ਜਿਸ ਦਾ ਪਤਾ ਜੇਕਰ ਮੁਢਲੇ ਪੜਾਅ ‘ਤੇ ਲੱਗ ਜਾਵੇ ਤਾਂ ਇਸ ਦਾ ਇਲਾਜ ਛੇਤੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕੈਂਸਰ ਦੀ ਬਿਮਾਰੀ ਦਾ ਪਤਾ ਉਸ ਵੇਲੇ ਲੱਗਦਾ ਹੈ ਜਦੋਂ ਇਹ ਬਿਮਾਰੀ ਆਖ਼ਰੀ ਸਟੇਜ ‘ਤੇ ਪਹੁੰਚ ਜਾਂਦੀ ਹੈ, ਜਿਸ ‘ਤੇ ਪਰਿਵਾਰ ਨੂੰ ਮਾਨਸਿਕ, ਆਰਥਿਕ ਪੀੜਾ ਸਹਿਣ ਕਰਨੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਵਿਚ ਇਸ ਸਮੇਂ ਕੈਂਸਰ ਦੀ ਬਿਮਾਰੀ ਨਾਲ ਵੱਡੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਗਾਊਂ ਤੇ ਮੁਕੰਮਲ ਜਾਣਕਾਰੀ ਨਾਲ ਇਸ ਨਾਮੁਰਾਦ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕਦਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply