Saturday, October 10, 2026

ਗੋਲਡੀ ਦੀ ਅਗਵਾਈ ‘ਚ ਹੋਈ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ

PPN0307201606

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਟਹਿਲ ਸਿੰਘ ਦੀ ਪ੍ਰਧਾਨਗੀ ‘ਚ ਅਕਾਲੀ ਆਗੂ ਮੋਹਣ ਸਿੰਘ ਮਾੜੀਮੇਘਾ ਦੇ ਗ੍ਰਹਿ ਵਿਖੇ ਹੋਈ।ਨਗਰ ਨਿਗਮ ਦੀ ਵਾਰਡ ਨੰ. 35 ਦੀ ਅਬਾਦੀ ਨਿਊ ਜਸਪਾਲ ਨਗਰ ਵਿਖੇ ਹੋਈ ਇਸ ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਜਿੰਨਾਂ ਨੇ ਗੋਲਡੀ ਨੇ ਹਲਕੇ ਵਿੱਚ ਹੋ ਰਹੇ ਵਿਕਾਸ ਨਾਲ ਸਬੰਧਿਤ ਕਈ ਮੁੱਦਿਆਂ ‘ਤੇ ਵਿਸਤਾਰ ਨਾਲ ਚਾਨਣਾ ਪਾਇਆ, ਜਦਕਿ ਨੂੰ ਅਕਾਲੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੱਸੀਆਂ।ਗੋਲਡੀ ਨੇ ਲੋਕਾਂ ਦੀਆਂ ਮੁਸ਼ਕਲਾਂ ਜਲਦ ਹੱਲ ਕਰਵਾਉਣਾ ਦਾ ਭਰੋਸਾ ਦਿਤਾ ਅਤੇ ਸਾਰਿਆਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਹੁ ਤੋਂ ਹੀ ਕਮਰਕੱਸੇ ਕਰ ਲੈਣ ਦੀ ਅਪੀਲ ਕੀਤੀ।ਇਸ ਮੌਕੇ ਬੀ.ਸੀ. ਵਿੰਗ ਦੇ ਹਲਕਾ ਦੱਖਣੀ ਦੇ ਆਗੂ ਨਰਿੰਦਰ ਸਿੰਘ ਬਿੱਟੂ ਐਮ.ਆਰ, ਵਾਰਡ ਪ੍ਰਧਾਨ ਸ੍ਰ. ਬਲਜੀਤ ਸਿੰਘ ਡੇਅਰੀ ਵਾਲੇ, ਬਲਵਿੰਦਰ ਸਿੰਘ ਖੱਦਰ ਭੰਡਾਰ, ਕਸ਼ਮੀਰ ਸਿੰਘ ਦੋਧੀ, ਧਰਮ ਸਿੰਘ ਠੇਕੇਦਾਰ, ਕੁਲਦੀਪ ਸਿੰਘ ਫੌਜੀ, ਗੁਰਦੇਵ ਸਿੰਘ ਬਾਊ, ਡਾ: ਸਰਦਾਰਾ ਸਿੰਘ, ਜਸਬੀਰ ਸਿੰਘ ਖਾਲਸਾ, ਬਲਵਿੰਦਰ ਸਿੰਘ ਨਵਾਂਪਿੰਡ, ਗੁਰਦਿਆਲ ਸਿੰਘ ਭੁੱਲਰ, ਮਾਸਟਰ ਕਵਲਜੀਤ ਸਿੰਘ, ਸ਼ਾਮ ਸਿੰਘ, ਲਾਲ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਿਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply