Saturday, October 10, 2026

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਹੋਵੇਗੀ – ਬੇਦੀ

avtar Makkar

ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਸੱਦ ਲਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਬੈਠਕ ਇਸ ਵਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਇਕੱਤਰਤਾ ਹਾਲ ਵਿਖੇ 14 ਜੁਲਾਈ ਨੂੰ ਸਵੇਰੇ 11.00 ਵਜੇ ਆਰੰਭ ਹੋਵੇਗੀ। ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਕਮੇਟੀ ਦੇ ਸੈਕਸ਼ਨ (85), ਸੈਕਸ਼ਨ (87) ਦੇ ਗੁਰਦੁਆਰਾ ਸਾਹਿਬਾਨ, ਅਮਲਾ ਤੇ ਟਰੱਸਟ ਵਿਭਾਗ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply