Monday, July 8, 2024

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਵਕਫ਼ ਬੋਰਡ ਨੂੰ ਗੁ: ਸਾਹਿਬ ਵਿਚੋਂ ਕਬਰ ਹਟਾਉਣ ਦੀ ਕੀਤੀ ਅਪੀਲ

SGPC

ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ)  – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਪੀਰ ਮਸਤਾਨ ਸ਼ਾਹ ਤੇ ਉਸਦੀ ਗਧੀ ਦੀ ਕਬਰ ਬਨਾਉਣ ਤੇ ਸਖ਼ਤ ਇਤਰਾਜ ਕੀਤਾ ਹੈ।ਹਿੰਦੀ ਦੇ ਇਕ ਸਮਾਚਾਰ ਪ’ਤਰ ਵਿੱਚ ਆਏ ਲੇਖ ਅਤੇ ਤਸਵੀਰਾਂ ਦਾ ਹਵਾਲਾ ਦੇਂਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਸਰਹੱਦ ਪਾਰ ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਫਿਰੋਜਪੁਰ ਰੋਡ ਤੇ ਅਬਾਦ ਪਿੰਡ ਚੁੰਗੀ ਅਮਰ ਸਿ’ਧੂ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦੁਆਰਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਕਿਸੇ ਕਬਰ ਦੀ ਪੂਜਾ ਕਰਨਾ ਮਰਯਾਦਾ ਦੇ ਉਲਟ ਹੈ।ਇਸ ਲਈ ਪਾਕਿਸਤਾਨ ਵਕਫ਼ ਬੋਰਡ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇ ਕੇ ਗੁਰਦੁਆਰਾ ਸਾਹਿਬ ਅੰਦਰੋਂ ਕਬਰਾਂ ਨੂੰ ਵੱਖ ਕਰਨਾ ਚਾਹੀਦਾ ਹੈ।ਉਨ੍ਹਾਂ ਪਾਕਿਸਤਾਨ ਵਕਫ਼ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਉਥੋਂ ਦੀ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਤੇ ਸੇਵਾਦਾਰ ਰੱਖ ਕੇ ਮਰਯਾਦਾ ਬਹਾਲ ਕਰਵਾਉਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply