ਬਠਿੰਡਾ, 4 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਭਾਰੀ ਮੀਂਹ ਕਾਰਨ ਫਿਰ ਵੀ ਭਾਰੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ।ਇਸ ਹਫ਼ਤਾਵਾਰੀ ਦਾ ਸਮਾਗਮ ਗੁਰਚਰਨ ਸਿੰਘ, 80 ਫੁੱਟੀ ਰੋਡ ਨੇੜੇ ਈਦ ਦਰਗਾਹ, ਰਾਮਬਾਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਅਬਨਾਸ਼ ਸਿੰਘ ਸੋਢੀ ਅਤੇ ਗੁਰਦਰਸਨ ਸਿੰਘ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਗੁਰਦਰਸ਼ਨ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰ ਸਿੰਘ ਡਿੰਪੀ,ਜਰਨੈਲ ਸਿੰਘ, ਰਾਕੇਸ਼ ਸਿੰਘ, ਅਵਤਾਰ ਸਿੰਘ, ਹੈਪੀ, ਜਗਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਖਾਸ਼ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀ ਪੁੱਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਣ ਤਾਂ ਕਿ ਉਹ ਬੁਰੀ ਸੰਗਤ ਤੋਂ ਬੱਚ ਕੇ ਆਪਣਾ ਭਲਾ ਬੁਰਾ ਪਛਾਣ ਸੱਕਣ।ਮਾਰੂ ਨਸ਼ਿਆਂ ਤੋਂ ਵੀ ਬੱਚਣ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media