Monday, July 8, 2024

ਬੀਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਪਖਾਨੇ ਬਣਾਉਣ ਲਈ ਕੀਤਾ ਜਾਵੇ ਜਾਗਰੂਕ – ਵਧੀਕ ਡਿਪਟੀ ਕਮਿਨਸ਼ਰ

ਪਠਾਨਕੋਟ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਮੁਹਿਮ ਵਿੱਚ ਤੇਜੀ ਲਿਆਉਣ ਲਈ ਰੂਰਲ ਡਾਕਟਰਾਂ ਦੀ ਸ਼ਮੂਲੀਅਤ ਨੂੰ ਮੁੱਖ ਰੱਖਦੇ ਹੋਏ ਸ. ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਨਸ਼ਰ (ਵਿਕਾਸ) ਦੀ ਪ੍ਰਧਾਨਗੀ ਹੇਠ ਇਕ ਵਿਸੇਸ ਮੀਟਿੰਗ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਪ੍ਰਵੀਨ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਵਿਭਾਗ, ਸਰਕਾਰੀ ਹਸਪਤਾਲ ਪਠਾਨਕੋਟ ਅਤੇ ਰੂਰਲ ਹੈਲਥ ਵਿਭਾਗ ਦੇ ਡਾਕਟਰ ਵੀ ਹਾਜਰ ਸਨ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਡਾ. ਮੋਹਣ ਲਾਲ ਅੱਤਰੀ ਐਮ.ਡੀ ਸਪੈਸਲਿਸਟ ਸਰਕਾਰੀ ਹਸਪਤਾਲ ਪਠਾਨਕੋਟ ਨੇ ਦੱਸਿਆ ਕਿ ਇਸ ਸਮੇਂ ਵੱਧ ਰਹੀਆਂ ਬੀਮਾਰੀਆਂ ਦਾ ਮੁੱਖ ਕਾਰਨ ਹੈ ਸਾਡੇ ਘਰਾਂ ਅੰਦਰ ਪਖਾਨਿਆਂ ਦਾ ਨਾ ਹੋਣਾ ਅਤੇ ਬਾਹਰ ਖੁੱਲੇ ਵਿੱਚ ਜੰਗਲ ਪਾਣੀ ਕਰਨ ਦੇ ਨਾਲ ਹੀ ਬਹੁਤ ਸਾਰੀਆਂ ਬੀਮਾਰੀਆਂ ਜਨਮ ਲੈਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਬੀਮਾਰੀਆਂ ਤੋਂ ਤਦ ਹੀ ਮੁਕਤੀ ਪਾ ਸਕਦੇ ਹਾਂ ਜਦ ਅਸੀ ਜਾਗਰੂਕ ਹੋਵਾਂਗੇ।ਉਨ੍ਹਾਂ ਕਿਹਾ ਕਿ ਸਾਡੀ ਆਦਤ ਹੁੰਦੀ ਹੈ ਕਿ ਅਸੀਂ ਬਿਨਾ ਹੱਥ ਸਾਫ ਕੀਤੇ ਹੀ ਕੁਝ ਵੀ ਖਾਣਾ ਪੀਣਾ ਸੁਰੂ ਕਰ ਦਿੰਦੇ ਹਾਂ। ਇਸ ਤਰਾਂ ਬਹੁਤ ਸਾਰੀਆਂ ਬੀਮਾਰੀਆਂ ਸਾਡੇ ਹੱਥਾਂ ਦੇ ਰਸਤੇ ਹੀ ਸਾਨੂੰ ਜਕੜ ਲੈਂਦੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਪੂਰੀ ਵਿਧੀ ਨਾਲ ਹੱਥਾਂ ਦੀ ਸਫਾਈ ਕੀਤੀ ਜਾਵੇ ਅਤੇ ਆਪਣੇ ਨਾਖੂਨ ਵੀ ਕੱਟ ਕੇ ਰੱਖੀਏ। ਉਨ੍ਹਾਂ ਰੂਰਲ ਖੇਤਰ ਨਾਲ ਸਬੰਧਿਤ ਸਾਰੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਘਰਾਂ ਵਿੱਚ ਹੀ ਪਖਾਨੇ ਬਣਾਉਣ ਦੇ ਲਈ ਜਾਗਰੁਕ ਕੀਤਾ ਜਾਵੇ ਤਾਂ ਜੋ ਅਸੀਂ ਬੀਮਾਰੀਆਂ ਤੋਂ ਬਚ ਸਕੀਏ।
ਇਸ ਮੋਕੇ ਤੇ ਸ੍ਰੀ ਪ੍ਰਵੀਨ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਵਿਭਾਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਓ.ਡੀ ਐਫ ਪ੍ਰੋਗਰਾਮ ਜੂਨ-2015 ਨੂੰ ਤਿਆਰ ਕੀਤਾ ਗਿਆ ਸੀ ਅਤੇ ਪਹਿਲੇ ਪੜਾਅ ਵਿੱਚ ਤਿੰਨਾਂ ਵਿਧਾਨ ਸਭਾ ਖੇਤਰਾਂ ਦੇ 20-20 ਪਿੰਡ ਸਾਮਿਲ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਦੇ 130 ਪਿੰਡਾਂ ਵਿੱਚ ਓ.ਡੀ ਐਫ. ਅਧੀਨ ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਹੁਣ ਤੱਕ 60 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਖਾਨੇ ਬਣਾਉਣ ਦੇ ਲਈ ਸਰਕਾਰ ਵੱਲੋਂ ਹਰੇਕ ਪਖਾਨਿਆਂ ਲਈ 15 ਹਜਾਰ ਰੁਪਏ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2019 ਤੱਕ ਜਿਲ੍ਹਾ ਪਠਾਨਕੋਟ ਦੇ 506 ਪਿੰਡਾਂ ਵਿੱਚ ਓ.ਡੀ ਐਫ. ਦੇ ਅਧੀਨ ਪਖਾਨੇ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆਂ ਕਿ ਲੋਕਾਂ ਨੂੰ ਘਰਾਂ ਵਿੱਚ ਹੀ ਪਖਾਨੇ ਬਣਾਉਣ ਦੇ ਲਈ ਜਾਗਰੁਕ ਕਰਨ ਦੇ ਲਈ ਰੂਰਲ ਖੇਤਰਾਂ ਅੰਦਰ ਕੰਮ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕਰਨ ਅਤੇ ਬਾਹਰ ਖੁੱਲੇ ਵਿੱਚ ਜੰਗਲ ਪਾਣੀ ਜਾਣ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਉਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply