ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਦੇ ਫੈਸਲੇ ਅਨੁਸਾਰ 17 ਜੁਲਾਈ ਨੂੰ ਰੋਪੜ ਵਿਖੇ ਸੁੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲ ਨੇ ਦੱਸਿਆ ਕਿ ਅਧਿਆਪਕ ਪਿਛਲੇ ਅੱਠ ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਨੇ ਇੰਨ੍ਹਾਂ ਨੂੰ ਪੱਕੇ ਕਰਨ ਲਈ ਹਾਲੇ ਤੱਕ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ। ਉਨ੍ਹਾ ਕਿਹਾ ਕਿ ਐਸ ਐਸ ਏ ਰਮਸਾ ਦੇ ਨਿਰੋਲ ਸਕੂਲਾਂ ਦਾ ਪ੍ਰਬੰਧ ਇਹੀ ਅਧਿਆਪਕ ਚਲਾ ਰਹੇ ਹਨ, ਪਰ ਸਰਕਾਰ ਇੰਨ੍ਹਾਂ ਨੂੰ ਅਣਦੇਖੀ ਅਤੇ ਅਣਸੁਣੀ ਕਰ ਰਹੀ ਹੈ।ਜਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਇੰਨ੍ਹਾ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਨਾਲ ਦਰਜ਼ਨਾ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਉਨ੍ਹਾਂ ਮੀਟਿੰਗਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ। ਇੰਨ੍ਹਾ ਅਧਿਆਪਕਾਂ ਦਾ ਕਹਿਣਾ ਹੈ ਕਿ ਤਨਖਾਹ 6-6 ਮਹੀਨੇ ਬਾਅਦ ਜਾਰੀ ਕੀਤੀ ਜਾਂਦੀ ਹੈ ਅਤੇ ਜਦੋਂ ਕਿ ਅਧਿਆਪਕਾ ਨੂੰ ਪ੍ਰਸੱਤਾ ਛੁੱਟੀ ‘ਚ ਵੀ ਵਿਤਕਰਾ ਕੀਤਾ ਜਾਦਾ ਹੇੈ। ਉਨ੍ਹਾ ਦੱਸਿਆ ਕਿ 17 ਜੁਲਾਈ ਦੀ ਸੂਬਾ ਪੱਧਰੀ ਰੈਲੀ ਲਈ ਬਠਿੰਡਾ ਤੋਂ ਵੱਡੀ ਪੱਧਰ ਤੇ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਭਾਰੀ ਗਿਣਤੀ ‘ਚ ਅਧਿਆਪਕ ਸ਼ਮੂਲੀਅਤ ਕਰਨਗੇ। ਇਸ ਮੌਕੇ ਅਵਤਾਰ ਸਿੰਘ, ਮੈਡਮ ਨੀਰੂ, ਨਰੇਸ਼ ਕੁਮਾਰ, ਹਰਮੇਸ਼ ਕਟਾਰੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …