Friday, July 5, 2024

ਅੰਮ੍ਰਿਤਸਰ ਨੂੰ ਖੁੱਲ੍ਹੇ ‘ਚ ਪਖਾਨਾ ਮੁਕਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ- ਆਰ. ਕੇ ਭੰਡਾਰੀ

PPN0507201604

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਵੱਲੋਂ ਸਵੱਛਤਾ ਸਬੰਧੀ ਜਾਗਰੂਕਤਾ ਲਈ ਸਥਾਨਕ ਬੱਚਤ ਭਵਨ ਵਿਖੇ ਡਾਕਟਰ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਦਾ ਮੁੱਖ ਮੰਤਵ ਸਰਕਾਰ ਵੱਲੋਂ ਸਵੱਛਤਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਡਾਕਟਰਾਂ ਨੂੰ ਜਾਣਕਾਰੀ ਦੇਣਾ ਸੀ ਤਾਂ ਜੋ ਉਹ ਆਮ ਲੋਕਾਂ ਨੂੰ ਖੁੱਲ੍ਹੇ ਵਿਚ ਪਖਾਨਾ ਜਾਣ ਅਤੇ ਦੂਸ਼ਿਤ ਪਾਣੀ ਪੀਣ ਦੇ ਦੁਰਪ੍ਰਭਾਵਾਂ ਸਬੰਧੀ ਜਾਗਰੂਕ ਕਰ ਸਕਣ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ. ਈ ਸ੍ਰੀ ਆਰ. ਕੇ ਭੰਡਾਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਖੁੱਲ੍ਹੇ ਵਿਚ ਪਖਾਨਾ ਮੁਕਤ ਕਰਨ ਦਾ ਟੀਚਾ ਪ੍ਰਾਪਤ ਕਰਨ ਲਈ ਜਿਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ ਉਥੇ ਲੋਕਾਂ ਦੀ ਸੋਚ ਬਦਲਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗੱਲ ਸਮਝਾਉਣੀ ਪਵੇਗੀ ਕਿ ਉਨ੍ਹਾਂ ਦੇ ਖੁੱਲ੍ਹੇ ਵਿਚ ਪਖਾਨਾ ਜਾਣ ਕਾਰਨ ਜਿਥੇ ਵਾਤਾਵਰਣ ਗੰਧਲਾ ਹੁੰਦਾ ਹੈ, ਉਥੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਘੇਰਾ ਪਾ ਲੈਂਦੀਆਂ ਹਨ। ਇਸ ਲਈ ਚੰਗੀ ਸਿਹਤ ਅਤੇ ਸਵੱਛ ਵਾਤਾਵਰਣ ਲਈ ਖੁੱਲ੍ਹੇ ਵਿਚ ਪਖਾਨੇ ਦੀ ਆਦਤ ਛੱਡਣੀ ਪਵੇਗੀ ਅਤੇ ਇਸ ਗੱਲ ਨੂੰ ਡਾਕਟਰ ਬਹੁਤ ਚੰਗੀ ਤਰ੍ਹਾਂ ਸਮਝਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਸਾਰੇ ਸੂਬੇ ਦੇ ਹਰੇਕ ਘਰ ਵਿਚ ਟਾਇਲਟ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਕਾਰਜਕਾਰੀ ਇੰਜੀਨੀਅਰ ਸ੍ਰੀ ਆਰ. ਪੀ ਸਿੰਘ ਨੇ ਇਸ ਮੌਕੇ ਕਿਹਾ ਕਿ ਸੈਨੀਟੇਸ਼ਨ ਦੇ ਲਿਹਾਜ਼ ਨਾਲ ਪੰਜਾਬ ਦਾ ਭਾਰਤ ਵਿਚ ਅੱਠਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ 2001 ਤੋਂ 2011 ਦੇ ਸਮੇਂ ਦੌਰਾਨ ਇਸ ਵਿਚ ਜਿਥੇ 20 ਫੀਸਦੀ ਸੁਧਾਰ ਹੋਇਆ ਸੀ ਉਥੇ 2016 ਤੱਕ 77 ਫੀਸਦੀ ਸੁਧਾਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸੌ ਫੀਸਦੀ ਕਰਨ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪ੍ਰਾਜੈਕਟਰ ‘ਤੇ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਖੁੱਲ੍ਹੇ ਵਿਚ ਪਖਾਨਾ ਜਾਣ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਹਾਜ਼ਰੀਨ ਨੂੰ ਸਵੱਛਤਾ ਸਬੰਧੀ ਪ੍ਰੇਰਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕਰਦਿਆਂ ਸਵੱਛ ਭਾਰਤ ਮਿਸ਼ਨ ਵਿਚ ਆਪਣਾ ਢੁਕਵਾਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਕਾਨਫਰੰਸ ਵਿਚ ਐਮ. ਆਈ. ਐਸ ਮਾਹਿਰ ਐਸ. ਐਸ. ਰੰਧਾਵਾ, ਆਈ. ਈ. ਸੀ ਮਾਹਿਰ ਮੈਡਮ ਪ੍ਰੀਤੀ ਮਹਿਰਾ, ਕਮਿਊਨਿਟੀ ਵਿਕਾਸ ਮਾਹਿਰ ਹੁਮਰੀਤ ਸ਼ੈਲੀ ਤੇ ਵਿਭੂਤੀ ਸ਼ਰਮਾ, ਡਾ. ਹਰੀਸ਼ ਸ਼ਰਮਾ, ਸਿਕੰਦਰ ਸਿੰਘ ਅਤੇ ਰਾਜਪਾਲ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਆਰ. ਐਮ. ਓਜ਼, ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਨਾਲ ਸਬੰਧਤ ਵੱਡੀ ਗਿਣਤੀ ਵਿਚ ਸਰਕਾਰੀ ਡਾਕਟਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਮੋਟੀਵੇਟਰ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply