Friday, July 5, 2024

 11 ਤੋਂ 23 ਜੁਲਾਈ ਦੇ ਦਸਤ ਰੋਕੂ ਪੰਦਰਵਾੜੇ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ

PPN0507201604

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗਰਮੀਆਂ ਦੇ ਮੌਸਮ ਵਿਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 11 ਤੋਂ 23 ਜੁਲਾਈ ਤੱਕ ਇਕ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਅੱਜ ਸਿਵਲ ਹਸਪਤਾਲ ਦੇ ਕਾਨਫਰੰਸ ਹਾਲ ਵਿਚ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ, ਸ਼ਹਿਰੀ ਮੈਡੀਕਲ ਅਫ਼ਸਰ, ਐਲ. ਐਚ. ਵੀ. ਬੀ. ਈ. ਈ ਅਤੇ ਏ. ਐਨ. ਐਮ ਹਾਜ਼ਰ ਹੋਏ।
ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਕਿਹਾ ਕਿ ਵਿਸ਼ਵ ਵਿਚ 23 ਫੀਸਦੀ ਮੌਤਾਂ ਦਸਤ ਰੋਗ ਕਾਰਨ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਉਨ੍ਹਾਂ ਘਰਾਂ ਵਿਚ ਸੁਨੇਹਾ ਦੇਣਾ ਹੈ, ਜਿਥੇ 5 ਸਾਲ ਤੋਂ ਛੋਟੇ ਬੱਚੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਂਲ ਹੱਥ ਧੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਦਸਤ ਹੋਣ ਦੀ ਸੂਰਤ ਵਿਚ ਓ. ਆਰ. ਐਸ (ਜੀਵਨ ਰੱਖਿਅਕ ਘੋਲ) ਬੱਚੇ ਨੂੰ ਦੇਣਾ ਚਾਹੀਦਾ ਹੈ ਤਾਂ ਜੋ ਦਸਤ ਕਾਰਨ ਹੋਣ ਵਾਲੀ ਪਾਣੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਆਸ਼ਾ ਵੱਲੋਂ ਓ. ਆਰ. ਐਸ ਦੇ ਪੈਕੇਟ ਮੁਫ਼ਤ ਵੰਡੇ ਜਾਣਗੇ ਤਾਂ ਕਿ ਇਨ੍ਹਾਂ ਬੱਚਿਆਂ ਵਿਚ ਦਸਤ ਕਾਰਨ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਡਿਪਟੀ ਮਾਸ ਮੀਡੀਆ ਅਫ਼ਸਰ ਅਮਰਦੀਪ ਸਿੰਘ ਵੱਲੋਂ ਡਾਇਰੀਏ ਰੋਗ ਬਾਰੇ ਵਿਸਥਾਰ ਸਹਿਤ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੌਰ, ਡਾ. ਅਰੋੜਾ, ਡਿਪਟੀ ਮਾਸ ਮੀਡੀਆ ਅਫ਼ਸਰ ਰੁਪਿੰਦਰਜੀਤ ਕੌਰ, ਬੀ. ਸੀ. ਸੀ ਫੈਸੀਲੀਟੇਟਰ ਆਰੂਸ਼ ਭੱਲਾ ਅਤੇ ਹੋਰ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply