Friday, July 5, 2024

ਫ਼ੌਜ ਵਿੱਚ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਲਈ ਸਕਰੀਨਿੰਗ 11 ਤੋਂ

Army personnel demonstrate warfare skill during the Army Day celebrations in New Delhi on Thursday.---piyal bhattacharjeeਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 11 ਜੁਲਾਈ 2016 ਨੂੰ ਸਵੇਰੇ 7 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਅਕਤੂਬਰ 2016 ਵਿਚ ਖਾਸਾ ਵਿਖੇ ਹੋਣ ਵਾਲੀ ਭਰਤੀ ਰੈਲੀ ਲਈ ਇਛੁੱਕ ਨੌਜਵਾਨ ਅਸਲ ਸਰਟੀਫਿਕੇਟ ਅਤੇ ਭਰਤੀ ਸਬੰਧੀ ਲੋੜੀਂਦੇ ਕਾਗਜ਼ਾਤ ਲੈ ਕੇ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ (ਅੰਮ੍ਰਿਤਸਰ) ਵਿਖੇ ਰਿਪੋਰਟ ਕਰਨ।
ਉਨ੍ਹਾਂ ਕਿਹਾ ਕਿ 11 ਜੁਲਾਈ ਨੂੰ ਤਹਿਸੀਲ ਅੰਮ੍ਰਿਤਸਰ, ਮਿਤੀ 12 ਜੁਲਾਈ ਨੂੰ ਤਹਿਸੀਲ ਅਜਨਾਲਾ ਅਤੇ ਮਿਤੀ 13 ਜੁਲਾਈ ਨੂੰ ਤਹਿਸੀਲ ਬਾਬਾ ਬਕਾਲਾ ਦੇ ਨੌਜਵਾਨਾਂ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਲਈ ਵਿੱਦਿਅਕ ਯੋਗਤਾ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਜਾਂ 10+2 ਪਾਸ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਉਮਰ 17 ਸਾਲ 6 ਮਹੀਨੇ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਅਤੇ ਛਾਤੀ 77-82 ਸੈਂਟੀਮੀਟਰ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਅਤੇ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply