Monday, July 8, 2024

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ‘ਬਹਾਦਰ’ ਦਾ ਖਿਤਾਬ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਕੀਤਾ ਅਪਮਾਨ ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਆਯੋਜਿਤ ਪ੍ਰੋਗਰਾਮ ਦੌਰਾਨ ਸਿੱਖ ਸਿਧਾਂਤਾਂ ਅਤੇ ਨੈਤਿਕਤਾ ਦੀਆਂ ਉੱਡੀਆਂ ਧੱਜੀਆਂ ਨੇ ਸਿੱ ਸੰਗਤਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ ਪ੍ਰਧਾਨ ਮੰਤਰੀ ਨੂੰ ਸ੍ਰੀ ਨਰਿੰਦਰ ਮੋਦੀ ‘ਬਹਾਦਰ’ ਦਾ ਖਿਤਾਬ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਬਰਾਬਰੀ ਕਰਾਉਣ ਦਾ ਸ਼ਰਮਨਾਕ ਹਥਕੰਡਾ ਅਪਣਾਇਆ ਗਿਆ।ਇਸ ਨਾਲ ਜਿਥੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਅਪਮਾਨ ਕੀਤਾ ਗਿਆ ਉੇੱਥੇ ਸ਼ਹੀਦੀਆਂ ਦੇ ਕੇ ਸਿਰਜੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਕਾਲਾ ਕਰਨ ਦਾ ਕਾਰਾ ਕੀਤਾ ਗਿਆ।ਖਾਲਸਾਈ ਰਵਾਇਤਾਂ ਨੂੰ ਤਿਲਾਂਜਲੀ ਦਿੰਦਿਆਂ ਲੱਚਰ ਮੰਚਾਂ ਦੇ ਗਾਇਕਾਂ ਤੇ ਕਾਰਕੁਨਾਂ ਦੀ ਪੇਸ਼ਕਾਰੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਨੇ ਆਪਣੇ ਪ੍ਰਚਾਰ ਮਿਆਰ ਦਾ ਜਨਾਜ਼ਾ ਕੱਢ ਕੇ ਵਿਖਾ ਦਿੱਤਾ ਹੈ।ਇਕ ਮਨੁੱਖ ਪਾਸੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਕਿਰਦਾਰ ਨਿਭਾਅ ਕੇ ਅਤੇ ਲੇਜ਼ਰ ਸ਼ੋ ਵਿਚ ਘੋੜੇ ਉਪਰ ਚੜ੍ਹ ਕੇ ਆਮਦ ਵਿਖਾ ਕੇ ਸਿਖ ਧਰਮ ਦੀਆਂ ਹੱਦਾਂ ਨੂੰ ਵੰਗਾਰ ਪਾਈ ਹੈ।ਇਸ ਜ਼ਬਰ ਤੋਂ ਜ਼ਾਹਰ ਹੁੰਦਾ ਹੈ ਕਿ ਕੌਮ ਦੇ ਸਬਰ ਦਾ ਇਮਤਿਹਾਨ ਲੈਣ ਵਾਲੀਆਂ ਸ਼ਕਤੀਆਂ ਭਾਰੂ ਹੋ ਚੁਕੀਆਂ ਹਨ।ਜਿਸ ਨੂੰ ਸਿਖ ਸੰਗਤਾਂ ਸਵੀਕਾਰ ਨਹੀਂ ਕਰਨਗੀਆਂ ਅਤੇ ਇਹ ਸਬੂਤ ਹੈ ਕਿ ਚਲਦੇ ਪ੍ਰੋਗਰਾਮ ਦੌਰਾਨ ਸੰਗਤਾਂ ਅੰਦਰ ਭਾਰੀ ਰੋਸ ਨਜ਼ਰ ਆ ਰਿਹਾ ਸੀ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਮੈਂਬਰ ਹਰਜੀਤ ਸਿੰਘ ਸੰਪਾਦਕ ਸਿੱਖ ਫੁਲਵਾੜੀ ਸਿੱਖ ਮਿਸ਼ਨਰੀ ਕਾਲਜ, ਜਸਵਿੰਦਰ ਸਿੰਘ ਐਡਵੋਕੇਟ ਅਕਾਲ ਪੁਰਖ ਕੀ ਫੌਜ, ਖੁਸ਼ਹਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਅਰਵਿੰਦਰ ਸਿੰਘ ਗੁਰਸਿੱਖ ਫੈਮਿਲੀ ਕਲੱਬ, ਪਰਮਿੰਦਰਪਾਲ ਸਿੰਘ ਖਾਲਸਾ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਅਮਰਜੀਤ ਸਿੰਘ ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਜਸਬੀਰ ਸਿੰਘ ਸੁਖਮਨੀ ਸੁਸਾਇਟੀਆਂ, ਕਰਤਾਰ ਸਿੰਘ ਗਿੱਲ ਇੰਟਰਨੈਸ਼ਨਲ ਸਿ1ਖ ਕਨਫੈਡਰੇਸ਼ਨ, ਸੁਰਿੰਦਰਜੀਤ ਸਿੰਘ ਪਾਲ ਕੇਸ ਸੰਭਾਲ ਪ੍ਰਚਾਰ ਸੰਸਥਾ, ਕੁਲਵੰਤ ਸਿੰਘ ਸਿੱਖ ਫਰੰਟ, ਰਸ਼ਪਾਲ ਸਿੰਘ ਸ਼ੁਭ ਕਰਮਨ ਸੁਸਾਇਟੀ, ਸਰਮੁਖ ਸਿੰਘ ਗੁਰਮਤਿ ਪ੍ਰਚਾਰ ਟਰੱਸਟ, ਮਹਿੰਦਰ ਸਿੰਘ ਭਾਈ ਘਨੱਈਆ ਸੇਵਾ ਦਲ, ਗੁਰੂ ਮਾਨਯੋ ਗ੍ਰੰਥ ਸੇਵਕ ਜੱਥਾ, ਕਲਗੀਧਰ ਸੇਵਕ ਜੱਥਾ ਅਤੇ ਅਕਾਲੀ ਕੌਰ ਸਿੰਘ ਮੈਮੋਰੀਅਲ ਟਰੱਸਟ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਪ੍ਰੋਗਰਾਮ ਪ੍ਰਬੰਧਕਾਂ ਪਾਸੋਂ ਮੁਆਫੀ ਮੰਗਵਾਈ ਜਾਣੀ ਚਾਹੀਦੀ ਹੈ।ਜੇਕਰ ਆਪਣਾ ਗੁਨਾਹ ਕਬੂਲ ਨਹੀਂ ਕਰਦੇ ਤਾਂ ਇਹਨਾਂ ਤੋਂ ਗੁਰੂ ਘਰਾਂ ਦੀ ਸੇਵਾ ਵਾਪਸ ਲੈਣ ਲਈ ਵਿਉਂਤਬੰਦੀ ਕਰਨੀ ਚਾਹੀਦੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply