Monday, July 8, 2024

ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਤਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਹੋਈਆ ਹਨ – ਸੰਧੂ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਮਲੇਰਕੋਟਲਾ ਵਿਖੇ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਫੜੇ ਗਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂਆਂ ਨੂੰ ਕਰੜੀ ਤੋ ਕੜੀ ਸਜ਼ਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਇਹਨਾਂ ਦੋਸ਼ੀਆ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਹੱਥ ਹੋਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ ਤੇ ਇਹਨਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਦੀ ਜਾਵੇ।
ਜਾਰੀ ਇੱਕ ਬਿਆਨ ਰਾਹੀ ਸੰਧੂ ਨੇ ਕਿਹਾ ਕਿ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਦੀ ਘਟਨਾ ਨੇ ਸਾਰੀ ਕਾਇਨਾਤ ਦੇ ਹਿਰਦੇ ਵਲੁੰਧਰ ਦਿੱਤੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋ ਸਖਤ ਸਟੈਂਡ ਲੈਣ ਉਪਰੰਤ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਮੁਸਲਿਮ ਭਾਈਚਾਰੇ ਨਾਲ ਅਕਾਲੀ ਦਲ ਅੰਮ੍ਰਿਤਸਰ ਚਟਾਨ ਵਾਂਗ ਖੜਾ ਹੈ ਤੇ ਕਿਸੇ ਵੀ ਮੁਸਲਮਾਨ ਨਾਲ ਵਧੀਕੀ ਤੇ ਉਹਨਾਂ ਦੇ ਧਾਰਮਿਕ ਗ੍ਰੰਥ ਦੀ ਬੇਅਦਬੀ ਨਹੀ ਹੋਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜੇਕਰ ਹੁਣ ਵੀ ਕੰਧ ‘ਤੇ ਲਿਖਿਆ ਸੱਚ ਦਿਖਾਈ ਨਹੀ ਦੇ ਰਿਹਾ ਤਾਂ ਫਿਰ ਸਿੱਖ ਕੌਮ ਨੂੰ ਕੋਈ ਓਹਲਾ ਨਹੀ ਰਹਿਣਾ ਚਾਹੀਦਾ ਕਿ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਰਕਾਰੀ ਪੁਸ਼ਤਪਨਾਹੀ ਹਾਸਲ ਸੀ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ ਤੇ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਕੋਲੋ ਵਿਸ਼ੇਸ਼ ਜਾਂਚ ਟੀਮ ਬਣਾ ਕੇ ਤੁਰੰਤ ਪੁੱਛ ਪੜਤਾਲ ਕੀਤੀ ਜਾਵੇ।ਉਹਨਾਂ ਕਿਹਾ ਕਿ ਜਿਹੜੀ ਤਾਜ਼ੀ ਬੇਅਦਬੀ  ਗੁਟਕਿਆ ਦੇ ਪੱਤਰਿਆਂ ‘ਤੇ ਮੋਦੀ ਜਿੰਦਾਬਾਦ ਲਿਖ ਕੇ ਕੀਤੀ ਗਈ ਹੈ ਉਸ ਨੇ ਬਿੱਲੀ ਪੂਰੀ ਤਰ੍ਹਾ ਥੈਲਿਉ ਬਾਹਰ ਲਿਆ ਦਿੱਤੀ ਹੈ।ਉਹਨਾਂ ਕਿਹਾ ਕਿ ਬਾਦਲ ਪਿਉ ਪੁੱਤ ਤੁਰੰਤ ਕਾਰਵਾਈ ਕਰਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਜਾਂ ਫਿਰ ਅਸਤੀਫਾ ਦੇ ਕੇ ਘਰ ਬੈਠਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply