Monday, July 1, 2024

ਸਕੂਲ ਵਿਚ ਫਾਸਟ ਫੂਡ ਵਿਸ਼ੇ ‘ਤੇ ਸੈਮੀਨਾਰ ਆਯੋਜਿਤ

Fast Food

ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਕਰੀਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਫਾਸਟ ਫੂਡ ਦੇ ਪ੍ਰਤੀ ਲੋਕਾਂ ਦਾ ਵਧਦਾ ਹੋਇਆ ਰੁਝਾਨ ਵੇਖਦੇ ਹੋਏ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਫਾਸਟ ਫੂਡ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕੋਲਡ ਡਰਿੰਕ ਜਾਂ ਫਾਸਟ ਫੂਡ ਦਾ ਇਸਤੇਮਾਲ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ। ਇਨ੍ਹਾਂ ਦੇ ਸੇਵਨ ਨਾਲ ਮਨੁੱਖੀ ਸਰੀਰ ਕਈ ਰੋਗਾਂ ਨਾਲ ਗ੍ਰਸਤ ਹੋ ਜਾਂਦਾ ਹੈ।ਇਸ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਗਿਆ। ਇਸ ਦੇ ਨਾਲ ਬੱਚਿਆਂ ਨੂੰ ਪੋਸ਼ਟਿਕ ਆਹਾਰ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਕੇਵਲ ਹਰੀਆਂ ਸਬਜ਼ੀਆਂ,ਦਾਲਾਂ ਆਦਿ ਦਾ ਸੇਵਨ ਅਧਿਕ ਮਾਤਰਾ ਵਿਚ ਕਰਨਾ ਚਾਹਿੰਦਾ ਹੈ।ਇਸ ਤਰ੍ਹ੍ਰਾਂ ਖਾਣਪੀਣ ਸਬੰਧੀ ਹੋਰ ਜਾਣਕਾਰੀ ਵੀ ਦਿੱਤੀ ਗਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਮੁੱਖ ਅਧਿਆਪਕਾਂ ਸ੍ਰੀਮਤੀ ਅੰਜੂ ਡੋਗਰਾ ਨੇ ਵੀ ਆਪਣੇ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਸੈਮੀਨਾਰ ਵਿਸ਼ੇ ਪ੍ਰਤੀ ਬੱਚਿਆਂ ਵਿਚ ਪ੍ਰਸ਼ਨ ਪ੍ਰਤੀਯੋਗਤਾ ਵੀ ਕਰਵਾਈ ਗਈ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply