Monday, July 8, 2024

ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਨਿਯੁੱਕਤ

PPN0707201614

ਚੌਕ ਮਹਿਤਾ, 7 ਜੁਲਾਈ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਵੱਲੋਂ ਦਮਦਮੀ ਟਕਸਾਲ ਦੇ ਪੁਰਾਣੇ ਵਿਦਿਆਰਥੀ ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਨੂੰ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਅੱਜ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਜਥੇ ਦੇ ਜ਼ਿੰਮੇਵਾਰ ਸਿੰਘਾਂ ਨਾਲ ਵਿਚਾਰਾਂ ਕਰਨ ਉਪਰੰਤ ਦਮਦਮੀ ਟਕਸਾਲ ਦੇ ਪੁਰਾਣੇ ਵਿਦਿਆਰਥੀ ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਨੂੰ ਉਹਨਾਂ ਵੱਲੋਂ ਪੰਥ ਅਤੇ ਦਮਦਮੀ ਟਕਸਾਲ ਪ੍ਰਤੀ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਜੋ ਕਿ ਦਮਦਮੀ ਟਕਸਾਲ ਦੇ ਮੁਖੀ ਦੀ ਆਗਿਆ ਵਿੱਚ ਰਹਿ ਕਰਕੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਪ੍ਰੈੱਸ ਰਾਹੀਂ ਸਿੱਖ ਸੰਗਤਾਂ ਨਾਲ ਸਾਂਝੀ ਕਰਨ ਦੀ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਸੰਤ ਜੱਸੋਵਾਲ ਗੁਰਦਵਾਰਾ ਸ਼ਹੀਦਾਂ ਪਿੰਡ ਜੱਸੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਅਤੇ ਸੰਨ 1977 ਤੋਂ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਾ, ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਾ, ਸੰਤ ਗਿਆਨੀ ਬਾਬਾ ਠਾਕਰ ਸਿੰਘ ਜੀ ਅਤੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਦੀ ਅਗਵਾਈ ਵਿੱਚ ਰਹਿ ਕੇ ਦਮਦਮੀ ਟਕਸਾਲ ਅਤੇ ਪੰਥ ਪ੍ਰਤੀ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਮੌਕੇ ਨਵ ਨਿਯੁੱਕਤ ਮੁੱਖ ਬੁਲਾਰੇ ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਨੇ ਆਪਣੀ ਨਿਯੁਕਤੀ ਲਈ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਜਥੇ ਦੇ ਸਮੂਹ ਸਿੰਘਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਦੇ ਮੁਖੀ ਦੀ ਅਗਵਾਈ ਤੇ ਆਗਿਆ ਵਿੱਚ ਰਹਿ ਕੇ ਪੰਥ ਦੀ ਸੇਵਾ ਨਿਭਾਉਂਦੇ ਰਹਿਣਗੇ। ਇਸ ਮੌਕੇ ਸੰਤ ਜੱਸੋਵਾਲ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿੱਚ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਈਸ਼ਰ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਗਿਆਨੀ ਜੀਵਾ ਸਿੰਘ ਸਮਸਤ ਪੁਰ, ਜਥੇ: ਪ੍ਰਣਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਗੋਪੀ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਜਗਤਾਰ ਸਿੰਘ ਰੋਡੇ, ਮਹੰਤ ਤਰਲੋਚਨ ਸਿੰਘ, ਇਟਰਨੇਸ਼ਨਲ ਪੰਥਕ ਦਲ ਦੇ ਕਨਵੀਨਰ ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਧਾਨ ਭਾਈ ਗੁਰਮੁਖ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ, ਬਾਬਾ ਸਤਨਾਮ ਸਿੰਘ ਫ਼ਿਰੋਜਪੁਰ, ਬਾਬਾ ਅਵਤਾਰ ਸਿੰਘ ਸਾਧਾ ਵਾਲਾ, ਬਾਬਾ ਸੁਖਚੈਨ ਸਿੰਘ ਧਰਮਪੁਰਾ ਸਕੱਤਰ ਜਨਰਲ ਸੰਤ ਸਮਾਜ, ਸੰਤ ਬਾਬਾ ਕਰਮਜੀਤ ਸਿੰਘ, ਸੰਤ ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਸੰਤ ਬਾਬਾ ਸੁਖਵੰਤ ਸਿੰਘ ਜੀ ਚੰਨਣਕੇ, ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ,ਬਾਬਾ ਸੁਲਖਨ ਸਿੰਘ ਮੁਰਾਦਪੁਰਾ, ਬਾਬਾ ਨਵਤੇਜ ਸਿੰਘ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਕ, ਸੰਤ ਬਾਬਾ ਲੱਖਾ ਸਿੰਘ ਰਾਮਥੰਮਨ,ਜਥੇ: ਜਰਨੈਲ ਸਿੰਘ ਮਹਿਤਾ ਚੌਕ, ਗਿਆਨੀ ਮੋਹਨ ਸਿੰਘ, ਜਥੇ: ਨਿਰਵੈਰ ਸਿੰਘ, ਗਿਆਨੀ ਕਸ਼ਮੀਰ ਸਿੰਘ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਜਥੇ: ਅਮੋਲਕ ਸਿੰਘ ਯੂਪੀ, ਜਥੇ: ਜੰਗ ਬਹਾਦਰ ਸਿੰਘ ਨਵਾਂ ਸ਼ਹਿਰ, ਜਥੇ: ਤਰਲੋਚਨ ਸਿੰਘ ਹੁਸ਼ਿਆਰਪੁਰ, ਬਾਬਾ ਖੜਕ ਸਿੰਘ ਨਵਾਂ ਸ਼ਹਿਰ,ਭਾਈ ਸੁਖਜੀਤ ਸਿੰਘ ਰੋਪੜ,ਭਾਈ ਜਰਨੈਲ ਸਿੰਘ, ਜਥੇ: ਹਰਭਜਨ ਸਿੰਘ ਜਰਮਨ, ਜਥੇ: ਗੁਰਨਾਮ ਸਿੰਘ ਬਲਾਚੌਰ, ਭਾਈ ਗੁਰਮੁਖ ਸਿੰਘ ਦੁਆਬੀਆ,ਭਾਈ ਅਵਤਾਰ ਸਿੰਘ, ਬਾਬਾ ਹਰੀ ਸਿੰਘ ਬਾਬਾ ਬਕਾਲਾ, ਬਾਬਾ ਦੀਪ ਸਿੰਘ ਮੁਖੀ ਕਿਰਤੀ ਮਿਸ਼ਨ ਸ਼ਹੀਦਾਂ ਆਦਿ ਵੀ ਸ਼ਾਮਿਲ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply