Monday, August 10, 2026

ਲਗਾਏ ਗਏ 1294 ਕੇਸਾਂ ਵਿਚੋਂ 1187 ਦਾ ਕੀਤਾ ਗਿਆ ਨਿਪਟਾਰਾ

PPN0907201603

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀਜ਼ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਦੀਆਂ ਹਦਾਇਤਾਂ ਅਨੁਸਾਰ ਸੀ.ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਬਿਜਲੀ, ਪਾਣੀ, ਟੈਲੀਫ਼ੋਨ ਅਤੇ ਜਨ ਉਪਯੋਗੀ ਝਗੜਿਆਂ ਨਾਲ ਸਬੰਧਤ ਆਦਿ।
ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿੱਚ ਸ੍ਰੀ ਮਨਦੀਪ ਸਿੰਘ, ਸਿਵਲ ਜੱਜ ਜੂਨੀਅਰ ਡਵੀਜਨ, ਅੰਮ੍ਰਿਤਸਰ ਅਤੇ ਅਜਨਾਲਾ ਵਿਖੇ ਸ੍ਰੀ ਚੇਤਨ ਸ਼ਰਮਾ, ਸਿਵਲ ਜੱਜ ਜੂਨੀਅਰ ਡਵੀਜਨ ਵੱਲੋਂ ਬੈਂਚ ਲਗਾਏ ਗਏ। ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1294 ਕੇਸ ਲਗਾਏ ਗਏ ਜਿਹਨਾਂ ਵਿੱਚੋਂ 1187 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਕੁੱਲ 6022287/- (ਸੱਠ ਲੱਖ ਬਾਈ ਹਜ਼ਾਰ ਦੋ ਸੋ ਸਤਾਸੀ) ਰੁਪਏ ਦੀ ਰਕਮ ਵਸੂਲ ਪਾਈ ਗਈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply