
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 40 ਦੇ ਇਲਾਕੇ ਗਲੀ ਫੱਟ ਵਾਲੀ ਵਿਖੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜਿਲਾ ਪ੍ਰਧਾਨ ਤੇ ਕੌਂਸਲਰ ਅਮਰਬੀਰ ਸਿੰਘ ਢੋਟ ਦੀ ਅਗਵਾਈ ਵਿੱਚ ਗਲੀ ‘ਚ ਆਰ.ਸੀ.ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ।ਜਿਸ ਦਾ ਉਦਘਾਟਨ ਯੂਥ ਅਕਾਲੀ ਦਲ ਦੇ ਬੁਲਾਰੇ ਨਵਦੀਪ ਸਿੰਘ ਗੋਲਡੀ, ਅਕਾਲੀ ਜਥਾ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਤੇ ਅਮਰਬੀਰ ਸਿੰਘ ਢੋਟ ਵਲੋਂ ਸਾਂਝੇ ਤੌਰ ‘ਤੇ ਕੀਤਾ।ਇਸ ਸਮੇਂ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਹਲਕਾ ਦੱਖਣੀ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਵਿਕਾਸ ਕੰਮ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ।ਇਸ ਮੌਕੇ ਪੂਰਨ ਸਿੰਘ ਮੱਤੇਵਾਲ, ਭੁਪਪਿੰਦਰ ਸਿੰਘ ਰਣਜੀਤ ਗਾਰਡਨ, ਗੁਰਪ੍ਰੀਤ ਸਿੰਘ ਲਾਲੀ, ਦੀਪ ਮੈਡਮ, ਸਨਦੀਪ ਸਿੰਘ ਲੱਕੀ, ਕੁਲਦੀਪ ਕੌਰ, ਸ਼ਰਨਜੀਤ ਕੌਰ, ਅਰਵਿੰਦਰ ਪਾਲ ਸਿੰਘ, ਪਰਮਜੀਤ ਕੌਰ, ਗੁਰਮੀਤ ਸਿੰਘ, ਰਾਜੂ, ਸਰਜਿੰਦਰ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ।
Check Also
ਐਨ.ਸੀ.ਸੀ ਵੱਲੋਂ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ ਅੰਮ੍ਰਿਤਸਰ ਵੱਲੋਂ ਡੀ.ਏ.ਵੀ ਸਕੂਲ ਵਿਖੇ …
Punjab Post Daily Online Newspaper & Print Media