ਬਠਿੰਡਾ, 11 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੰਤ ਕਬੀਰ ਕਾਨਵੈਂਟ ਸਕੂਲ ਵਿਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਵਿਦਿਆਰਥੀਆਂ ਵਿਚ ਭਾਸ਼ਣ ਪ੍ਰਤੀਯੋਗਤਾ ਵੀ ਆਯੋਜਿਤ ਹੋਈ। ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅੰਜੂ ਡੋਗਰਾ ਦੁਆਰਾ ਵਧਦੀ ਅਬਾਦੀ ਤੇ ਆਪਣੇ ਵਿਚਾਰ ਦਰਸਾਏ ਗਏ ਉਨ੍ਹਾਂ ਕਿਹਾ ਕਿ ਜਨਸੰਖਿਆ ਕਿਵੇਂ ਵਧਦੀ ਜਾ ਰਹੀ ਹੈ ਅਤੇ ਇਸ ਦੀ ਰੋਕਥਾਮ ਲਈ ਕੀ ਕੀ ਉਪਾਅ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 11 ਜੁਲਾਈ ਦੇ ਦਿਵਸ ਨੂੰ ਯੂਨਾਈਟਡ ਨੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਦੇ ਦੁਆਰਾ ਵਿਸ਼ਵ ਜਨਸੰਖਿਆ ਦੇ ਰੂਪ ਵਿਚ ਘੌਸ਼ਿਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਵਧਦੀ ਹੋਈ ਜਨਸੰਖਿਆ ਦੇਸ਼ ਦੇ ਲਈ ਇਕ ਬਹੁਤ ਵੱਡੀ ਸਮੱਸਿਆ ਬਣ ਕੇ ਉਭਰ ਰਹੀ ਹੈ ਅਤੇ ਦੇਸ਼ ਦੀ ਤਰੱਕੀ ਲਈ ਇਸ ਸਮੱਸਿਆ ਦਾ ਹੱਲ ਕਰਨਾ ਬਹੁਤ ਹੀ ਜਰੂਰੀ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media