Tuesday, August 11, 2026

ਸਕਿੱਲ ਡਿਵੈਲਪਮੈਂਟ ਤਹਿਤ ਲੜਕੀਆਂ ਨੂੰ ਕਰਵਾਇਆ ਜਾ ਰਿਹਾ ਹੈ ਨਿਟਕੋਨ ਏਜੰਸੀ ਵੱਲੋਂ ਮੁਫ਼ਤ ਸਿਲਾਈ ਕੋਰਸ

PPN1107201613ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਐਸ.ਸੀ. ਕੋਮਪੋਨੈਂਟ ਅਧੀਨ ਲੜਕੀਆਂ ਨੂੰ ਨਿਟਕੋਨ ਏਜੰਸੀ ਵੱਲੋਂ ਮੁਫ਼ਤ ਸਿਲਾਈ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੇ ਦਫ਼ਤਰ ਕੰਪਲੈਕਸ ਵਿਖੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਲਾਈ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਿਸ਼ਨਾਂ ਸਮੇਤ ਟੂਲਕਿੱਟਾਂ ਅਤੇ ਸਰਟੀਫਿਕੇਟ ਵੰਡਣ ਉਪਰੰਤ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਹਾਜ਼ਰ ਸਨ।
ਸਮਾਗਮ  ਮੌਕੇ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਲੜਕੀਆਂ ਨੂੰ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮੁਹਈਆ ਕਰਵਾਉਣ ਲਈ ਸਕਿੱਲ ਡਿਵਲੈਪਮੈਂਟ ਪ੍ਰੋਗਰਾਮ ਤਹਿਤ ਸਿਲਾਈ ਕੋਰਸ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਐਸ.ਸੀ. ਕੋਮਪੋਨੈਂਟ ਤਹਿਤ ਸਿਲਾਈ ਸਿਖਲਾਈ ਦਾ ਤਿੰਨ ਮਹੀਨਿਆਂ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਅੱਜ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲੜਕੀਆਂ ਵਿੱਚ 30 ਲੜਕੀਆਂ ਬਲਾਕ ਸੁਜਾਨਪੁਰ ਅਤੇ 30 ਲੜਕੀਆਂ ਧਾਰਕਲਾਂ ਬਲਾਕ ਨਾਲ ਸਬੰਧਤ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply