Sunday, October 6, 2024

ਅੰਮ੍ਰਿਤਸਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ

PPN1207201606
ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਲੋਕ ਸਭਾ ਚੋਣਾਂ ਵਿਚ ਵੋਟ ਪ੍ਰਤੀਸ਼ਤ ਘਟਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਆ ਰਹੀਆਂ ਚੋਣਾਂ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਵੱਧ-ਚੜ ਕੇ ਕਰਵਾਉਣ ਦੇ ਮਕਸਦ ਨਾਲ ਹੁਣ ਤੋਂ ਹੀ ਕਮਰਕੱਸੇ ਕਰ ਲਏ ਹਨ। ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਇਸ ਸਬੰਧੀ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਸਹਇਕ ਐਕਸਾਈਜ਼ ਦੇ ਕਰ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕੀਤੀ। ਉਨਾਂ ਨੇ ਇਸ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨਾਲ ਮੀਟਿੰਗ ਦਾ ਏਜੰਡਾ ਸਾਂਝਾ ਕਰਦੇ ਇਸ ਪ੍ਰੋਗਰਾਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪੁੰਹਚਾਉਣ ਲਈ ਵਿਉਂਤਬੰਦੀ ਕੀਤੀ। ਉਨਾਂ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੋਟ ਪ੍ਰਤੀਸ਼ਤ 68 ਫੀਸਦੀ ਰਹੀ, ਜਦਕਿ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ 72 ਫੀਸਦੀ ਸੀ। ਉਕਤ ਦੋਵੇਂ ਵੋਟ ਪ੍ਰਤੀਸ਼ਤ ਘੱਟ ਸਨ ਅਤੇ ਚੋਣ ਕਮਿਸ਼ਨ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਉਨਾਂ ਦੱਸਿਆ ਕਿ ਲੋਕ ਸਭਾ ਚੋਣਾਂ ਵਿਚ ਵੋਟ ਦੀ ਘੱਟ ਵਰਤੋਂ ਕਰਨ ਵਾਲੇ ਹਰੇਕ ਹਲਕੇ ਦੇ 10-10 ਬੂਥਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਸਭ ਤੋਂ ਪਹਿਲਾਂ ਇੰਨਾਂ ਖੇਤਰਾਂ ਵੱਲ ਧਿਆਨ ਦਿੱਤਾ ਜਾਵੇਗਾ।
ਸ੍ਰੀ ਪੋਪਲੀ ਨੇ ਦੱਸਿਆ ਕਿ ਇਸ ਕੰਮ ਲਈ ਜਿੱਥੇ ਸਿੱਖਿਆ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਬੂਥ ਪੱਧਰ ‘ਤੇ ਕੈਂਪ ਆਦਿ ਲਗਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਬਾਰੇ ਜਾਗਰੂਕ ਕਰਨਗੇ। ਉਕਤ ਤੋਂ ਇਲਾਵਾ  ਹਰੇਕ ਸਰਕਾਰੀ ਦੇ ਨਿੱਜੀ ਕਾਲਜ ਵਿਚ ਇਸ ਗਤੀਵਿਧੀ ਦਾ ਕੰਮ ਕਰਨ ਲਈ ਨੋਡਲ ਅਫਸਰ ਤੇ ਕੈਂਪ ਅੰਬੈਸਡਰ ਬਣਾਏ ਗਏ ਹਨ, ਜੋ ਕਿ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਦਾ ਸੰਦੇਸ਼ ਪਹੁੰਚਾਉਣਗੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਫੇਸਬੁਕ, ਵੱਟਸਐਪ, ਰੇਡੀਓ, ਅਖਬਾਰ ਅਤੇ ਟੀ. ਵੀ. ਰਾਹੀਂ ਨੌਜਵਾਨ ਵੋਟਰਾਂ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇਗਾ।
ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਅਸੀਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ 90 ਫੀਸਦੀ ਵੋਟ ਭਗਤਾਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਟੀਮ ਬਣਕੇ ਕੰਮ ਕਰੇਗਾ। ਅੱਜ ਦੀ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡੀ. ਪੀ. ਆਰ. ਓ ਸ਼ੇਰਜੰਗ ਸਿੰਘ ਹੁੰਦਲ, ਚੋਣ ਤਹਿਸੀਲਦਾਰ ਰਾਜੇਸ਼ ਥਾਪਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply