ਅੰਮ੍ਰਿਤਸਰ, 12 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀ ਵਾਲ ਦੀ ਨਿਹੰਗ ਸਿੰਘ ਦੇ ਬਾਣੇ ਵਿੱਚ ਇੰਡੀਆ ਟੂਡੇ ਮੈਗਜ਼ੀਨ ਲਈ ਤਸਵੀਰ ਛਾਪੇ ਜਾਣ ‘ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਕਲਗੀਧਰ ਦਸਮੇਸ਼ ਪਿਤਾ ਦੀ ਲਾਡਲੀ ਫੌਜ ਹੈ ਤੇ ਇਹ ਬਾਣਾ ਏਨੀ ਅਸਾਨੀ ਨਾਲ ਨਹੀਂ ਮਿਲਦਾ ਇਸ ਦੇ ਲਈ ਕਠਿਨ ਘਾਲਣਾ ਘਾਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਇੰਡੀਆ ਟੂਡੇ ਮੈਗਜ਼ੀਨ ਤੇ ਇਸ ਤਰ੍ਹਾਂ ਦੀ ਬਹਿਰੂਪੀਏ ਵਾਲੀ ਤਸਵੀਰ ਵੇਖ ਕੇ ਦੇਸ਼ੁਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਮਨਾ ਤੇ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਕੋਈ ਨਾ ਕੋਈ ਨਵਾਂ ਸਾਂਗ ਰਚਾ ਲੈਂਦਾ ਹੈ ਤੇ ਬਾਅਦ ਵਿੱਚ ਮੁਆਫ਼ੀ ਮੰਗ ਕੇ ਬਗਲਾ ਭਗਤ ਬਣ ਬੈਠਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗਲਤੀਆਂ ਦਾ ਪੁਤਲਾ ਹੈ ਤੇ ਇਸ ਤਰ੍ਹਾਂ ਬਾਰੁਬਾਰ ਗਲਤੀਆਂ ਕਰਨ ਨਾਲ ਕੋਈ ਕੌਮ ਮੁਆਫ਼ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਇੰਡੀਆ ਟੂਡੇ ਮੈਗਜ਼ੀਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਹਾਂ ਸਰਕਾਰਾਂ ਵੱਲੋਂ ਕੇਜਰੀਵਾਲ ਅਤੇ ਇੰਡੀਆ ਟੂਡੇ ਮੈਗਜ਼ੀਨ ਦੇ ਚੀਫ ਐਡੀਟਰ ਅਰੁਣ ਪੁਰੀ ਦੀ ਇਸ ਘਿਨਾਉਣੀ ਹਰਕਤ ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media