ਅੰਮ੍ਰਿਤਸਰ, 12 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਕੜਕੜਡੂਮਾ ਕੋਰਟ ਵਿੱਚ ਸੀ ਬੀ ਆਈ ਵੱਲੋਂ ਪੂਰੀ ਰੀਪੋਰਟ ਪੇਸ਼ ਨਾ ਕਰਨ ਤੇ ਇਸ ਨੂੰ ਮੰਦ ਭਾਗਾ ਕਰਾਰ ਦੇਂਦਿਆਂ ਢਿੱਲੀ ਕਾਰਗੁਜਾਰੀ ਦੱਸਿਆ ਹੈ।ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ੧੯੮੪ ਦੇ ਸਿੱਖ ਕਤਲੇਆਮ ਵਿੱਚ ਜੋ ਮੰਦਭਾਗੀ ਭੂਮਿਕਾ ਨਿਭਾਈ ਗਈ ਸੀ ਉਸ ਤੋਂ ਦਿੱਲੀ ਦਾ ਬੱਚਾੁਬੱਚਾ ਜਾਣੂ ਹੈ, ਪਰ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਿੱਖਾਂ ਨੂੰ ਅਜੇ ਤੱਕ ਇਨਸਾਫ਼ ਨਾ ਮਿਲਣਾ ਸੀ ਬੀ ਆਈ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਸਬਰ ਦਾ ਬੰਨ੍ਹ ਹੁਣ ਟੁੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਸੀ ਬੀ ਆਈ ਜਾਂਚ ਅਧਿਕਾਰੀਆਂ ਤੋਂ ਉਨ੍ਹਾਂ ਦੀ ਇਸ ਅਣਗਹਿਲੀ ਲਈ ਸਪੱਸ਼ਟੀਕਰਨ ਮੰਗਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸੀ ਬੀ ਆਈ ਦਾ ਟਾਈਟਲਰ ਸਬੰਧੀ ਪੂਰੀ ਰੀਪੋਰਟ ਪੇਸ਼ ਨਾ ਕਰਨਾ ਇਸ ਗੱਲ ਦਾ ਸਬੂਤ ਦੇਂਦਾ ਹੈ ਕਿ ਕਿਤੇ ਨਾ ਕਿਤੇ ਦਾਲ ਵਿੱਚ ਕਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੇ ਕਾਤਿਲਾਂ ਨੂੰ ਜਿੰਨੀ ਦੇਰ ਤੱਕ ਸਜ਼ਾ ਨਹੀਂ ਮਿਲ ਜਾਂਦੀ ਓਨੀ ਦੇਰ ਉਨ੍ਹਾਂ ਦੇ ਸੀਨੇ ਵਿੱਚ ਹੋਏ ਜ਼ਖ਼ਮ ਰਿਸਦੇ ਰਹਿਣਗੇ। ਉਨ੍ਹਾਂ ਭਾਰਤੀ ਗ੍ਰਹਿ ਮੰਤਰਾਲੇ ਨੂੰ ਸੀ ਬੀ ਆਈ ਦੀ ਢਿੱਲੀ ਕਾਰਗੁਜਾਰੀ ਤੇ ਨਕੇਲ ਕੱਸਣ ਲਈ ਅਪੀਲ ਕਰਦਿਆਂ ਮਾਣਯੋਗ ਅਦਾਲਤ ਨੂੰ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਲੋਕਾਂ ਨੂੰ ਜਲਦੀ ਇਨਸਾਫ਼ ਚੇਣ ਲਈ ਬੇਨਤੀ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media