Tuesday, September 29, 2026

ਮਨਦੀਪ ਮੰਨਾ ਦੇ ਪਿਤਾ ਅਮਰੀਕ ਸਿੰਘ ਦਾ ਅਚਾਨਕ ਦੇਹਾਂਤ ਅੰਤਿਮ ਸਸਕਾਰ ਹੋਇਆ

PPN1307201613ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ ਸੱਗੂ)  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਮਨਦੀਪ ਸਿੰਘ ਮੰਨਾ ਦੇ ਪਿਤਾ ਅਮਰੀਕ ਸਿੰਘ ਬੁੱਧਵਾਰ ਸਵੇਰੇ ਅਚਾਨਕ ਦਿਹਾਂਤ ਹੋ ਗਿਆ ਅਤੇ ਦੇਰ ਸ਼ਾਮ ਉਨ੍ਹਾਂ ਦਾ ਅੰਤਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਕੋਲ ਸਥਿਤ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ, ਜਿਥੇ ਉਨਾਂ ਦੀ ਮ੍ਰਿਤਕ ਦੇਹ ਨੂੰ ਮੁਖਾਗਨਿ ਮਨਦੀਪ ਸਿੰਘ ਮੰਨਾ ਨੇ ਦਿੱਤੀ। ਪੰਜਾਬ ਪ੍ਰਦੇਸ਼ ਕਾਂਗੇਰਸ ਕਮੇਟੀ ਦੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਵੱਖ ਵੱਖ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਤੇ ਵਰਕਰ ਭਾਰੀ ਗਿਣਤੀ ਵਿੱਚ ਸ਼ਮਸ਼ਾਨ ਘਾਟ ਪੁੱਜੇ।
ਅਮਰੀਕ ਸਿੰਘ ਕੁੱਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਅਤੇ ਉਨਾਂ ਨੂੰ ਇਲਾਜ਼ ਲਈ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੈ ਉਨਾਂ ਨੇ ਅੱਜ ਆਖਰੀ ਸਾਹ ਲਏ।ਅਮਰੀਕ ਸਿੰਘ ਸਮਾਜ ਸੇਵੀ ਹੁੰਦਿਆਂ ਰਾਜਨੀਤੀ ਨਾਲ ਵੀ ਜੁੜੇ ਹੋਏ ਸਨ ਅਤੇ ਉਹ ਨਗਰ ਕੌਂਸਲ ਰਈਆ ਦੇ ਪ੍ਰਧਾਨ ਵੀ ਰਹੇ।ਉਨ੍ਹਾਂ  ਦੇ ਅੰਤਮ ਸੰਸਕਾਰ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ  ਦੇ ਉਪ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਤੇ ਜਸਬੀਰ ਸਿੰਘ  ਡਿੰਪਾ, ਪੰਜਾਬ ਕਾਂਗਰਸ ਦੇ ਸਕੱਤਰ ਦਿਨੇਸ਼ ਬੱਸੀ, ਜਿਲਾ ਕਾਂਗਰਸ  ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਜਿਲਾ ਕਾਂਗਰਸ ਦੇ ਉਪ ਪ੍ਰਧਾਨ ਭੰਡਾਰੀ ਲਾਲ ਸ਼ਰਮਾ, ਕਰਮਜੀਤ ਸਿੰਘ  ਰਿੰਟੂ, ਓਮ ਪ੍ਰਕਾਸ਼ ਭਾਟੀਆ ਆਦਿ ਨੇਤਾ ਤੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਵੀ ਸ਼ਾਮਿਲ ਹੋਏ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply