
ਅੰਮ੍ਰਿਤਸਰ 14 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 31 ਜੁਲਾਈ 2016 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 31 ਜੁਲਾਈ ਸ਼ਾਮ 5:00 ਵਜੇ ਤੋਂ ਰਾਤ 10:30 ਵਜੇ ਤੱਕ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਐਡੀ: ਸਕੱਤਰ ਹਰਮਿੰਦਰ ਸਿੰਘ, ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ, ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਅਤੇ ਵੱਖ-ਵੱਖ ਬ੍ਰਾਂਚਾਂ ਦੇ ਪ੍ਰਿੰਸੀਪਲ ਸਾਹਿਬਾਨ ਤੇ ਸਭਾ ਸੁਸਾਇਟੀਆਂ ਦੇ ਮੁਖੀ ਸ਼ਾਮਲ ਹੋਏ ।
ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਦੀਵਾਨ ਵਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਜਗਤਾਰ ਸਿੰਘ ਜੀ ਵਿਸੇਸ਼ ਤੌਰ ਤੇ ਸ਼ਾਮਲ ਹੋਣਗੇ। ਜਦਕਿ ਉਘੇ ਕੀਰਤਨੀ ਜਥੇ ਭਾਈ ਜੋਗਿੰਦਰ ਸਿੰਘ ਜੀ ਰਿਆੜ, ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਬੜੂ ਸਾਹਿਬ ਦੇ ਬੱਚਿਆਂ ਦਾ ਢਾਡੀ ਜਥਾ ਅਤੇ ਬੀਬੀ ਪ੍ਰਭਜੋਤ ਕੌਰ ਜੀ ਸਕੂਲ ਜਥਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ ।ਕੀਰਤਨ ਦਰਬਾਰ ਦੇ ਸ਼ੁਭ ਅਵਸਰ ‘ਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿਖ ਕੌਮ ਜਿੰਨਾਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਹਨਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਅਵਤਾਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਡਾਕਟਰ ਬਲਵੰਤ ਸਿੰਘ ਤੁੰਗ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹਰਦਾਸ ਸਿੰਘ ਸ਼ਾਮਲ ਹਨ।ਕੀਰਤਨ ਦਰਬਾਰ ਦੇ ਕਨਵੀਨਰ ਸz. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ ਦੀ ਮਦਦ ਨਾਲ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇੇ ਹਨ।ਇਸ ਮੌਕੇ ਕੀਰਤਨ ਦਰਬਾਰ ਦੇ ਪ੍ਰੋਗਰਾਮ ਦਾ ਇਸ਼ਤਿਹਾਰ ਵੀ ਰਲੀਜ਼ ਕੀਤਾ ਗਿਆ।
Punjab Post Daily Online Newspaper & Print Media