ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰੇ ਚਲੇ ਗੁਰਮਤਿ ਅਤੇ ਉੱਚ ਪੱਧਰ ਤੇ ਆਯੋਜਿਤ ਕੀਤੇ ਗਏ ਸਮਗਮਾਂ ਦੀ ਅਕਾਲ ਪੁਰਖ ਦੀ ਮੇਹਰ ਅਤੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਫਲਤਾ ਸਹਿਤ ਹੋਈ ਸੰਪੂਰਨਤਾ ‘ਤੇ ਸਤਿਗੁਰਾਂ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਨ ਅਤੇ ਸੰਗਤਾਂ ਦਾ ਧੰਨਵਾਦ ਕਰਨ ਲਈ ਸ਼ਨੀਵਾਰ, 16 ਜੁਲਾਈ, ਸ਼ਾਮ 7 ਵਜੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿੱਖੇ ਵਿਸ਼ੇਸ਼ ਸ਼ੁਕਰਾਨਾ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਦਿੱਲੀ ਗੁਰਦੁਆਰਾ ਕਮੇਟੀ ਦੀ ਰਾਗੀ ਜੱਥਾ ਕੌਂਸਿਲ, ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਅਤੇ ਭਾਈ ਗੁਰਇਕਬਾਲ ਸਿੰਘ (ਸ੍ਰੀ ਅੰਮ੍ਰਿਤਸਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆਂ ਕਿ ਇਸ ਮੌਕੇ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਅਤੇ ਹੋਰ ਪੰਥਕ ਆਗੂ ਵੀ ਗੁਰੂੁ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਸ. ਰਾਣਾ ਨੇ ਦਸਿਆ ਕਿ ਚੜ੍ਹਦੀਕਲਾ ਟਾਈਮ ਟੀਵੀ ਵਲੋਂ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਇਗਾ। ਉਨ੍ਹਾਂ ਹੋਰ ਦਸਿਆ ਕਿ ਐਮਐਮਟੀਸੀ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਣਾਏ ਗਏ ਚਾਂਦੀ ਦੇ ਸਿੱਕੇ ਗੁਰਦੁਆਰਾ ਕਮੇਟੀ ਦੇ ਗੁ. ਰਕਾਬ ਗੰਜ ਸਾਹਿਬ ਸਥਿਤ ਮੁੱਖ ਦਫਤਰ ਅਤੇ ਇਤਿਹਾਸਿਕ ਗੁਰਦੁਆਰਿਆਂ ਵਿੱਖੇ ਸਥਾਪਤ ਧਾਰਮਕ ਪੁਸਤਕ ਭੰਡਾਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media